ਕਿਹਾ – ਤੁਹਾਡੇ ਸੰਨਿਆਸ ਤੋਂ ਸਾਰੇ ਭਾਰਤੀ ਨਿਰਾਸ਼, ਪਰ ਤੁਹਾਥੋਂ ਬਹੁਤ ਕੁਝ ਸਿੱਖਿਆ ਜਾ ਸਕਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਲੰਘੀ 15 ਅਗਸਤ ਨੂੰ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕੀਤਾ ਸੀ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧੋਨੀ ਨੂੰ ਭਾਵੁਕ ਚਿੱਠੀ ਲਿਖ ਕੇ ਉਸਦੀ ਤਾਰੀਫ ਕੀਤੀ ਹੈ। ਮੋਦੀ ਨੇ ਲਿਖਿਆ ਕਿ ਤੁਹਾਡੇ ਸੰਨਿਆਸ ਤੋਂ ਸਾਰੇ ਭਾਰਤੀ ਨਿਰਾਸ਼ ਹਨ। ਉਨ੍ਹਾਂ ਨੇ ਚਿੱਠੀ ਵਿਚ ਲਿਖਿਆ ਕਿ ਤੁਹਾਡੇ ਵਿਚ ਨਵੇਂ ਭਾਰਤ ਦੀ ਆਤਮਾ ਝਲਕਦੀ ਹੈ। ਪ੍ਰਧਾਨ ਮੰਤਰੀ ਨੇ ਚਿੱਠੀ ਵਿਚ ਕਿਹਾ ਕਿ ਧੋਨੀ ਕੋਲੋਂ ਜੀਵਨ ਵਿਚ ਸੰਤੁਲਨ ਬਣਾ ਕੇ ਰੱਖਣ ਦਾ ਤਰੀਕਾ ਸਿੱਖਣਾ ਚਾਹੀਦਾ ਹੈ। ਮੋਦੀ ਨੇ ਧੋਨੀ ਦੇ ਜੀਵਨ ਦੇ ਪ੍ਰੇਰਣਾਦਾਇਕ ਪਹਿਲੂਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਧੋਨੀ ਤੋਂ ਸਿੱਖਣਾ ਚਾਹੀਦਾ ਹੈ ਕਿ ਜ਼ਿੰਦਗੀ ਵਿਚ ਕਦੇ ਉਮੀਦ ਨਹੀਂ ਗੁਆਉਣੀ ਅਤੇ ਸ਼ਾਂਤ ਰਹਿਣਾ ਚਾਹੀਦਾ ਹੈ। ਇਸੇ ਦੌਰਾਨ ਧੋਨੀ ਨੇ ਵੀ ਟਵੀਟ ਕਰਕੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …