ਭੂਸ਼ਣ ਦੇ ਵਕੀਲ ਬੋਲੇ – ਸਜ਼ਾ ਟਾਲ ਦਿਓਗੇ ਤਾਂ ਆਸਮਾਨ ਨਹੀਂ ਟੁੱਟ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਖ਼ਿਲਾਫ਼ ਮਾਣਹਾਨੀ ਕਾਰਵਾਈ ਦੌਰਾਨ ਕਿਹਾ ਕਿ ਜੇ ਉਨ੍ਹਾਂ ਨੂੰ ਗਲਤੀ ਦਾ ਅਹਿਸਾਸ ਹੋਵੇ ਤਾਂ ਅਦਾਲਤ ਉਨ੍ਹਾਂ ਪ੍ਰਤੀ ਨਰਮੀ ਵਰਤ ਸਕਦੀ ਹੈ। ਅਦਾਲਤ ਨੇ ਭੂਸ਼ਣ ਨੂੰ ਮੁੜ ਵਿਚਾਰ ਕਰਨ ਲਈ ਦੋ ਦਿਨ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਪ੍ਰਸ਼ਾਂਤ ਭੂਸ਼ਣ ਨੂੰ ਉਸ ਦੇ ‘ਬਾਗੀ ਬਿਆਨ’ ਉਤੇ ਮੁੜ ਵਿਚਾਰ ਕਰਨ ਲਈ ਦੋ ਦਿਨ ਦਾ ਸਮਾਂ ਦਿੱਤਾ ਗਿਆ ਹੈ। ਇਸ ਸਬੰਧੀ ਭੂਸ਼ਣ ਨੇ ਕਿਹਾ ਕਿ ਉਹ ਆਪਣੇ ਵਕੀਲਾਂ ਤੋਂ ਰਾਇ ਲੈਣਗੇ ਤੇ ਸੁਪਰੀਮ ਕੋਰਟ ਦੀ ਸਲਾਹ ‘ਤੇ ਵਿਚਾਰ ਕਰਨਗੇ। ਇਸ ਤੋਂ ਪਹਿਲਾਂ ਭੂਸ਼ਣ ਨੇ ਸੁਪਰੀਮ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਵਿੱਚ ਸਜ਼ਾ ਸੁਣਾਉਣ ਲਈ ਹੋਣ ਵਾਲੀ ਸੁਣਵਾਈ ਟਾਲਣ ਦੀ ਮੰਗ ਕੀਤੀ ਸੀ। ਉਧਰ ਦੂਜੇ ਪਾਸੇ ਪ੍ਰਸ਼ਾਂਤ ਭੂਸ਼ਣ ਦੇ ਵਕੀਲਾਂ ਨੇ ਕਿਹਾ ਕਿ ਜੇਕਰ ਸਜ਼ਾ ਨੂੰ ਟਾਲ ਵੀ ਦਿਓਂਗੇ ਤਾਂ ਕੋਈ ਆਸਮਾਨ ਨਹੀਂ ਟੁੱਟ ਜਾਵੇਗਾ। ਧਿਆਨ ਰਹੇ ਕਿ ਅਦਾਲਤ ਅਤੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਲੈ ਕੇ ਵਿਵਾਦਤ ਟਵੀਟ ਕਰਨ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ 14 ਅਗਸਤ ਨੂੰ ਪ੍ਰਸ਼ਾਂਤ ਭੂਸ਼ਣ ਨੂੰ ਦੋਸ਼ੀ ਠਹਿਰਾਇਆ ਸੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …