
ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ‘ਚ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
2022 ਵਿਚ ਪੰਜਾਬ ਦੇ ਨਾਲ ਹੀ ਉਤਰਾਖੰਡ ਵਿਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ ਨੇ ਉੱਤਰਾਖੰਡ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਹ ਐਲਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਵਿਚ ਕੀਤਾ। ਕੇਜਰੀਵਾਲ ਨੇ ਕਿਹਾ ਕਿ ਅਸੀਂ ਉੱਤਰਾਖੰਡ ਵਿਚ ਸਰਵੇਖਣ ਕਰਵਾਇਆ, ਉਸ ਵਿਚ 62 ਫੀਸਦ ਲੋਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਉੱਤਰਾਖੰਡ ‘ਚ ਚੋਣ ਲੜਨੀ ਚਾਹੀਦੀ ਹੈ। ਇਸ ਤੋਂ ਬਾਅਦ ਅਸੀਂ ਤੈਅ ਕੀਤਾ ਕਿ ਆਮ ਆਦਮੀ ਪਾਰਟੀ ਉੱਤਰਾਖੰਡ ਵਿਚ ਵੀ ਚੋਣ ਲੜੇਗੀ। ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਤੋਂ ਲੋਕਾਂ ਦੀ ਉਮੀਦ ਖਤਮ ਹੋ ਚੁੱਕੀ ਹੈ।