Breaking News
Home / ਭਾਰਤ / ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਹੋਇਆ ਕਰੋਨਾ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਹੋਇਆ ਕਰੋਨਾ

Image Courtesy :jagbani(punjabkesar)

ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 28 ਲੱਖ 41 ਹਜ਼ਾਰ ਤੋਂ ਟੱਪਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਨਰਿੰਦਰ ਮੋਦੀ ਦੀ ਸਰਕਾਰ ਵਿਚ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਸ਼ੇਖਾਵਤ ਨੇ ਇਹ ਜਾਣਕਾਰੀ ਖੁਦ ਟਵੀਟ ਕਰਕੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸ਼ੇਖਾਵਤ ਕੇਂਦਰ ਸਰਕਾਰ ਦੇ ਛੇਵੀਂ ਮੰਤਰੀ ਹਨ, ਜੋ ਕਰੋਨਾ ਤੋਂ ਪੀੜਤ ਹੋਏ ਹਨ। ਇਸ ਤੋਂ ਪਹਿਲਾਂ ਅਮਿਤ ਸ਼ਾਹ, ਧਰਮਿੰਦਰ ਪ੍ਰਧਾਨ, ਅਰਜੁਨ ਮੇਘਵਾਲ, ਕੈਲਾਸ਼ ਚੌਧਰੀ ਅਤੇ ਸ੍ਰੀਪਦ ਨਾਇਕ ਦੀ ਵੀ ਕਰੋਨਾ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। ਇਸੇ ਦੌਰਾਨ
ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 28 ਲੱਖ 41 ਹਜ਼ਾਰ ਤੋਂ ਟੱਪ ਚੁੱਕਿਆ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ ਦੇਸ਼ ਵਿਚ ਰਿਕਾਰਡ 70 ਹਜ਼ਾਰ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 21 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋ ਚੁੱਕੇ ਹਨ ਅਤੇ 54 ਹਜ਼ਾਰ ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਉਧਰ ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 2 ਕਰੋੜ 26 ਲੱਖ ਤੋਂ ਪਾਰ ਹੋ ਗਈ ਅਤੇ 1 ਕਰੋੜ 53 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋ ਚੁੱਕੇ ਹਨ। ਧਿਆਨ ਰਹੇ ਕਿ ਦੁਨੀਆ ਭਰ ਵਿਚ ਕਰੋਨਾ ਕਰਕੇ ਹੁਣ ਤੱਕ 7 ਲੱਖ 91 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …