ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 37 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 23 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 13 ਹਜ਼ਾਰ ਤੋਂ ਜ਼ਿਆਦਾ ਹੈ ਅਤੇ 920 ਮੌਤਾਂ ਵੀ ਹੋ ਚੁੱਕੀਆਂ ਹਨ। ਇਸਦੇ ਚੱਲਦਿਆਂ ਹਲਕਾ ਡੇਰਾਬਸੀ ਤੋਂ ਅਕਾਲੀ ਵਿਧਾਇਕ ਐਨ.ਕੇ. ਸ਼ਰਮਾ ਵੀ ਕਰੋਨਾ ਪਾਜ਼ੇਟਿਵ ਪਾਏ ਹਨ। ਉਨ੍ਹਾਂ ਨੇ ਖੁਦ ਸ਼ੋਸ਼ਲ ਮੀਡੀਆ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਐਨ.ਕੇ. ਸ਼ਰਮਾ ਨੇ ਉਨ੍ਹਾਂ ਸਾਰੇ ਵਿਅਕਤੀਆਂ ਨੂੰ ਟੈਸਟ ਕਰਾਉਣ ਦੀ ਵੀ ਸਲਾਹ ਦਿੱਤੀ ਜਿਹੜੇ ਪਿਛਲੇ ਹਫਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਸਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਹੋਰ ਵੀ ਮੰਤਰੀ ਅਤੇ ਵਿਧਾਇਕ ਕਰੋਨਾ ਪਾਜ਼ੇਟਿਵ ਆ ਚੁੱਕੇ ਹਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …