ਵਿਦੇਸ਼ ਜਾਣ ਦੇ ਚੱਕਰ ਵਿਚ ਪੈਸੇ ਇਕੱਠੇ ਕਰਨ ਲਈ ਵੇਚਣ ਲੱਗ ਪਿਆ ਸੀ ਨਸ਼ਾ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਦੀ ਪੁਲਿਸ ਨੇ ਇਕ ਪੜ੍ਹੇ ਲਿਖੇ ਬੀ.ਟੈਕ. ਕੀਤੇ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਸੁਖਬੀਰ ਸਿੰਘ ਨਾਮ ਦੇ ਇਸ ਨੌਜਵਾਨ ਕੋਲੋਂ 265 ਗਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਬਜ਼ਾਰ ਵਿਚ ਕੀਮਤ ਡੇਢ ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੂੰ ਦੇਖ ਕੇ ਸੁਖਬੀਰ ਨੇ ਹੈਰੋਇਨ ਦਾ ਪੈਕਟ ਸੁੱਟਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਇਸ ਨੌਜਵਾਨ ਨੇ ਬੀ.ਟੈੱਕ. ਕੀਤੀ ਹੋਈ ਹੈ ਤੇ ਆਈਲੈਟਸ ਵਿਚ ਵੀ 7 ਬੈਂਡ ਹਾਸਲ ਕੀਤੇ ਹੋਏ ਹਨ। ਉਹ ਵਿਦੇਸ਼ ਜਾਣਾ ਚਾਹੁੰਦਾ ਹੈ, ਜਿਸ ਕਰਕੇ ਪੈਸੇ ਇਕੱਠੇ ਕਰਨ ਲਈ ਉਹ ਇਹ ਸਭ ਕਰਨ ਲੱਗ ਪਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਨੌਜਵਾਨ ਕਿੱਥੇ-ਕਿੱਥੇ ਨਸ਼ੇ ਦੀ ਸਪਲਾਈ ਕਰਦਾ ਸੀ।
Check Also
ਨਵਜੋਤ ਸਿੱਧੂ ਨੇ ਫਿਰ ਸਾਧਿਆ ਕੈਪਟਨ ਅਮਰਿੰਦਰ ਸਰਕਾਰ ‘ਤੇ ਨਿਸ਼ਾਨਾ
ਖੇਤੀ ਅਤੇ ਕਿਸਾਨਾਂ ਦੇ ਵਿਕਾਸ ਲਈ ਦਿੱਤੇ ਕਈ ਸੁਝਾਅ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਨਵਜੋਤ ਸਿੰਘ …