ਅਦਾਲਤ ਨੇ ਭਲਕੇ ਸ਼ੁੱਕਰਵਾਰ ਤੱਕ ਫੈਸਲਾ ਰੱਖਿਆ ਰਾਖਵਾਂ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਤੋਂ 29 ਸਾਲ ਪਹਿਲਾਂ ਦੇ ਅਗਵਾ ਮਾਮਲੇ ਵਿਚ ਘਿਰੇ ਹੋਏ ਹਨ ਅਤੇ ਗੰਭੀਰ ਆਰੋਪਾਂ ਦਾ ਸਾਹਮਣਾ ਵੀ ਕਰ ਰਹੇ ਹਨ। ਸੁਮੇਧ ਸੈਣੀ ਖਿਲਾਫ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲਿਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਬਿਆਨ ਅੱਜ ਕਲਮਬੰਦ ਕੀਤੇ ਗਏ। ਇਹ ਸਾਰੀ ਕਾਰਵਾਈ ਮੁਹਾਲੀ ਦੀ ਅਦਾਲਤ ਵਿਚ ਹੋਈ। ਇਨ੍ਹਾਂ ਸਾਬਕਾ ਇੰਸਪੈਕਟਰਾਂ ਨੇ ਮਾਨਯੋਗ ਜੱਜ ਸਾਹਮਣੇ ਸਪੱਸ਼ਟ ਕੀਤਾ ਕਿ ਉਹ ਆਪਣੀ ਮਰਜ਼ੀ ਨਾਲ ਇਹ ਬਿਆਨ ਦਰਜ ਕਰਵਾ ਰਹੇ ਹਨ। ਇਨ੍ਹਾਂ ਬਿਆਨਾਂ ਨੂੰ ਆਧਾਰ ਬਣਾ ਕੇ ਹੁਣ ਸੁਮੇਧ ਸੈਣੀ ਅਤੇ ਬਾਕੀ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕੀਤਾ ਜਾ ਸਕਦਾ ਹੈ। ਇਸ ਸਬੰਧੀ ਅਦਾਲਤ ਨੇ ਭਲਕੇ 21 ਅਗਸਤ ਤੱਕ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …