![](https://parvasinewspaper.com/wp-content/uploads/2020/08/2019_5image_15_32_078469279fdk-ll-300x275.jpg)
ਕਿਹਾ – ਸਿੱਖ ਸੰਗਤਾਂ ਇਕਬਾਲ ਸਿੰਘ ਨੂੰ ਸਹਿਯੋਗ ਨਾ ਦੇਣ
ਅੰਮ੍ਰਿਤਸਰ/ਬਿਊਰੋ ਨਿਊਜ਼
ਸਰਬੱਤ ਖ਼ਾਲਸਾ ਵੱਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਣ ਦਾ ਐਲਾਨ ਕਰ ਦਿੱਤਾ। ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਇਕੱਤਰਤਾ ਕਰਨ ਉਪਰੰਤ ਧਿਆਨ ਸਿੰਘ ਮੰਡ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਆਪਣੇ ਨਾਮ ਦੇ ਨਾਲ ਸਿੰਘ, ਗਿਆਨੀ ਜਾਂ ਜਥੇਦਾਰ ਸ਼ਬਦ ਦੀ ਵਰਤੋਂ ਨਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਉਨ੍ਹਾਂ ਨੂੰ ਕੋਈ ਸਹਿਯੋਗ ਨਾ ਦੇਣ। ਧਿਆਨ ਰਹੇ ਕਿ ਗਿਆਨੀ ਇਕਬਾਲ ਸਿੰਘ ਨੇ ਲੰਘੀ 5 ਅਗਸਤ ਨੂੰ ਅਯੁੱਧਿਆ ਵਿਖੇ ਰਾਮ ਮੰਦਰ ਨਿਰਮਾਣ ਦੇ ਉਦਘਾਟਨ ਮੌਕੇ ਗੁਰੂ ਨਾਨਕ ਦੇਵ ਜੀ ਬਾਰੇ ਟਿੱਪਣੀਆਂ ਕੀਤੀਆਂ ਸਨ।