![](https://parvasinewspaper.com/wp-content/uploads/2020/08/4-2-300x200.jpg)
ਕੈਬਨਿਟ ਮੰਤਰੀ ਧਰਮਸੋਤ ਨੇ ਰਾਜੀਵ – ਲੌਂਗੋਵਾਲ ਸਮਝੌਤੇ ਨੂੰ ਦੱਸਿਆ ‘ਤੇਰ੍ਹਵੀਂ ਗੱਲ’
ਸੰਗਰੂਰ/ਬਿਊਰੋ ਨਿਊਜ਼
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਬਰਸੀ ਸਮਾਗਮ ਮੌਕੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਲੌਂਗੋਵਾਲ ‘ਚ ਵੱਖ-ਵੱਖ ਸਮਾਗਮ ਕੀਤੇ ਗਏ। ਪੰਜਾਬ ਸਰਕਾਰ ਵਲੋਂ ਰੱਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਰਾਜੀਵ – ਲੌਂਗੋਵਾਲ ਸਮਝੌਤੇ ਨੂੰ ਲਾਗੂ ਕੀਤੇ ਜਾਣ ਦੀ ਗੱਲ ਨੂੰ ‘ਤੇਰ੍ਹਵੀਂ ਗੱਲ’ ਦੱਸਿਆ। ਉਨ੍ਹਾਂ ਕਿਹਾ ਕਿ ਇਹ ਕੰਮ ਪੰਜਾਬ ਸਰਕਾਰ ਦਾ ਨਹੀਂ ਸਗੋਂ ਪਾਰਟੀ ਲੈਵਲ ਦੀ ਗੱਲ ਸੀ ਅਤੇ ਅੱਜ ਉਹ ਇਸ ਬਾਰੇ ਕੋਈ ਗੱਲ ਨਹੀਂ ਕਰਨੀ ਚਾਹੁੰਦੇ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਕਈ ਸੀਨੀਅਰ ਅਕਾਲੀ ਆਗੂ ਵੀ ਪਹੁੰਚੇ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਮਿੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਸਿੰਘਾਂ ਅਤੇ ਹੈੱਡ ਗ੍ਰੰਥੀ ਵਿਚਾਲੇ ਚੱਲ ਰਹੇ ਵਿਵਾਦ ਨੂੰ ਪਰਿਵਾਰਕ ਮਸਲਾ ਦੱਸਿਆ। ਉਨ੍ਹਾਂ ਆਪਣੀ ਸਿਹਤ ਢਿੱਲੀ ਹੋਣ ਦਾ ਹਵਾਲਾ ਦੇ ਕੇ ਹੋਰ ਕੁੱਝ ਵੀ ਕਹਿਣ ਤੋਂ ਕਿਨਾਰਾ ਕਰ ਦਿੱਤਾ।