24.3 C
Toronto
Wednesday, September 16, 2026
spot_img
Homeਪੰਜਾਬਧਿਆਨ ਸਿੰਘ ਮੰਡ ਨੇ ਗਿਆਨੀ ਇਕਬਾਲ ਸਿੰਘ ਨੂੰ ਸਿੱਖ ਪੰਥ 'ਚੋਂ ਛੇਕਣ...

ਧਿਆਨ ਸਿੰਘ ਮੰਡ ਨੇ ਗਿਆਨੀ ਇਕਬਾਲ ਸਿੰਘ ਨੂੰ ਸਿੱਖ ਪੰਥ ‘ਚੋਂ ਛੇਕਣ ਦਾ ਕੀਤਾ ਐਲਾਨ

ਧਿਆਨ ਸਿੰਘ ਮੰਡ ਨੇ ਗਿਆਨੀ ਇਕਬਾਲ ਸਿੰਘ ਨੂੰ ਸਿੱਖ ਪੰਥ ‘ਚੋਂ ਛੇਕਣ ਦਾ ਕੀਤਾ ਐਲਾਨ
Image Courtesy :jagbani(punjabkesar)

ਅੰਮ੍ਰਿਤਸਰ/ਬਿਊਰੋ ਨਿਊਜ਼
ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਣ ਦਾ ਐਲਾਨ ਕਰ ਦਿੱਤਾ। ਪੰਜ ਪਿਆਰਿਆਂ ਦੀ ਇਕੱਤਰਤਾ ਕਰਨ ਉਪਰੰਤ ਧਿਆਨ ਸਿੰਘ ਮੰਡ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਆਪਣੇ ਨਾਮ ਦੇ ਨਾਲ ਸਿੰਘ, ਗਿਆਨੀ ਜਾਂ ਜਥੇਦਾਰ ਸ਼ਬਦ ਦੀ ਵਰਤੋਂ ਨਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਉਨ੍ਹਾਂ ਨੂੰ ਕੋਈ ਸਹਿਯੋਗ ਨਾ ਦੇਣ। ਧਿਆਨ ਰਹੇ ਕਿ ਗਿਆਨੀ ਇਕਬਾਲ ਸਿੰਘ ਨੇ ਲੰਘੀ 5 ਅਗਸਤ ਨੂੰ ਅਯੁੱਧਿਆ ਵਿਖੇ ਰਾਮ ਮੰਦਰ ਨਿਰਮਾਣ ਦੇ ਉਦਘਾਟਨ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਲਵ-ਕੁਸ਼ ਦੇ ਵੰਸ਼ ਵਿਚੋਂ ਦੱਸਿਆ ਸੀ। ਜਿਸ ਨੂੰ ਲੈ ਕੇ ਵਿਵਾਦ ਉਠ ਖੜ੍ਹਾ ਹੋਇਆ ਸੀ, ਪਰ ਇਸ ਮਸਲੇ ‘ਤੇ ਸਿੱਧੇ ਰੂਪ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਸਾਹਿਬਾਨ ਵੱਲੋਂ ਚੁੱਪ ਹੀ ਵੱਟੀ ਹੋਈ ਹੈ।

RELATED ARTICLES
POPULAR POSTS