1.8 C
Toronto
Thursday, November 27, 2025
spot_img
Homeਭਾਰਤਵੈਸ਼ਨੋ ਦੇਵੀ ਮੰਦਰ ਦੇ ਮੁੜ ਖੁੱਲ੍ਹੇ ਕਿਵਾੜ

ਵੈਸ਼ਨੋ ਦੇਵੀ ਮੰਦਰ ਦੇ ਮੁੜ ਖੁੱਲ੍ਹੇ ਕਿਵਾੜ

ਕਟੜਾ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਤ੍ਰਿਕੁਟਾ ਪਹਾੜੀਆਂ ‘ਤੇ ਸਥਿਤ ਪ੍ਰਸਿੱਧ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ। ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਇਸ ਮੰਦਰ ਸਮੇਤ ਹੋਰ ਧਾਰਮਿਕ ਅਸਥਾਨਾਂ ਨੂੰ ਕਰੋਨਾ ਵਾਇਰਸ ਕਾਰਨ ਤਕਰੀਬਨ 5 ਮਹੀਨਿਆਂ ਲਈ ਬੰਦ ਰਹਿਣ ਤੋਂ ਬਾਅਦ ਐਤਵਾਰ ਸਵੇਰੇ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ। ਪਹਿਲੇ ਹਫ਼ਤੇ ਵਿਚ ਹਰ ਰੋਜ਼ 2,000 ਸ਼ਰਧਾਲੂ ਮੰਦਰ ਦੇ ਦਰਸ਼ਨ ਕਰ ਸਕਣਗੇ, ਜਿਨ੍ਹਾਂ ਵਿਚੋਂ 1900 ਜੰਮੂ-ਕਸ਼ਮੀਰ ਦੇ ਤੇ ਬਾਕੀ 100 ਹੋਰ ਰਾਜਾਂ ਦੇ ਹੋਣਗੇ। ਰੈੱਡ ਜ਼ੋਨ ਤੇ ਜੰਮੂ-ਕਸ਼ਮੀਰ ਦੇ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਵਿਡ-19 ਦੀ ਜਾਂਚ ਕਰਵਾਉਣੀ ਹੋਵੇਗੀ। ਸਿਰਫ ਉਨ੍ਹਾਂ ਸ਼ਰਧਾਲੂਆਂ ਨੂੰ ਹੀ ਮੰਦਰ ਦੇ ਦਰਸ਼ਨ ਕਰਨ ਦੀ ਆਗਿਆ ਹੈ, ਜਿਨ੍ਹਾਂ ਨੇ ਆਪਣੇ ਆਪ ਨੂੰ ਆਨਲਾਈਨ ਰਜਿਸਟਰਡ ਕਰਵਾਇਆ ਹੈ। ਸਰਕਾਰ ਨੇ ਸ਼ਰਧਾਲੂਆਂ ਨੂੰ ਕਰੋਨਾ ਵਾਇਰਸ ਤੋਂ ਸੁਰੱਖਿਆ ਦੇ ਹਰੇਕ ਨਿਯਮ, ਜਿਨ੍ਹਾਂ ਵਿਚ ਸਮਾਜਿਕ ਦੂਰੀ ਤੇ ਮਾਸਕ ਪਹਿਨਣਾ ਸ਼ਾਮਿਲ ਹੈ, ਨੂੰ ਅਪਨਾਉਣ ਦਾ ਨਿਰਦੇਸ਼ ਦਿੱਤੇ ਹਨ।

RELATED ARTICLES
POPULAR POSTS