ਹੁਣ 17 ਅਕਤੂਬਰ ਨੂੰ ਪੈਣਗੀਆਂ ਵੋਟਾਂ – ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
ਆਕਲੈਂਡ/ਬਿਊਰੋ ਨਿਊਜ਼
ਨਿਊਜ਼ੀਲੈਂਡ ਵਿਚ ਸੰਸਦ ਲਈ ਪੈਣ ਵਾਲੀਆਂ ਵੋਟਾਂ ਦੀ ਤਾਰੀਕ ਚਾਰ ਹਫ਼ਤੇ ਅੱਗੇ ਪਾ ਦਿੱਤੀ ਗਈ ਹੈ। ਪਹਿਲਾਂ ਇਹ 19 ਸਤੰਬਰ ਨੂੰ ਪੈਣੀਆਂ ਸਨ ਪਰ ਹੁਣ 17 ਅਕਤੂਬਰ ਨੂੰ ਪੈਣਗੀਆਂ। ਹਾਲਾਂਕਿ 3 ਅਕਤੂਬਰ ਤੋਂ ਅਗੇਤੀਆਂ ਵੋਟਾਂ ਪੈਣੀਆਂ ਸ਼ੁਰੂ ਹੋ ਜਾਣਗੀਆਂ। ਹੁਣ ਪਾਰਲੀਮੈਂਟ ਭੰਗ ਕਰਨ ਦੀ ਤਾਰੀਕ 6 ਸਤੰਬਰ ਰੱਖੀ ਗਈ ਹੈ। ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਆਕਲੈਂਡ ਵਿੱਚ ਕੋਵਿਡ-19 ਦੇ ਕੇਸ ਮੁੜ ਆਉਣ ਕਰਕੇ ਅਜਿਹਾ ਕਰਨ ਲਈ ਮਜਬੂਰ ਹੋਣਾ ਪਿਆ ਹੈ। ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣਾਂ ਦੀ ਤਾਰੀਕ ਹੋਰ ਅੱਗੇ ਨਹੀਂ ਵਧਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਮੁੱਖ ਵਿਰੋਧੀ ਧਿਰ ਨੈਸ਼ਨਲ ਤੋਂ ਇਲਾਵਾ ਨਿਊਜ਼ੀਲੈਂਡ ਫਸਟ ਸਮੇਤ ਕਈ ਪਾਰਟੀਆਂ ਨੇ ਚੋਣਾਂ ਦੀ ਤਾਰੀਕ ਅੱਗੇ ਪਾਉਣ ਦੀ ਮੰਗ ਰੱਖੀ ਸੀ। ਇਸ ਦੇ ਨਾਲ ਹੀ ਨਿਊਜ਼ੀਲੈਂਡ ਸਰਕਾਰ ਨੇ ਵੇਜ ਸਬਸਿਡੀ ਸਕੀਮ ਨੂੰ 2 ਹਫ਼ਤਿਆਂ ਲਈ ਵਧਾਉਣ ਦਾ ਐਲਾਨ ਕੀਤਾ ਹੈ। ਇਸ ‘ਤੇ ਸਰਕਾਰ ਦਾ 510 ਮਿਲੀਅਨ ਡਾਲਰ ਖ਼ਰਚਾ ਆਵੇਗਾ ਤੇ ਲਗਭਗ 470,000 ਨੌਕਰੀਆਂ ਨੂੰ ਬਚਾਇਆ ਜਾ ਸਕੇਗਾ। ਸਕੀਮ ਪਹਿਲੀ ਸਤੰਬਰ ਤੱਕ ਅਮਲ ਵਿੱਚ ਰਹੇਗੀ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …