ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਸੱਦੇ ਇੱਕ ਦਿਨ ਦੇ ਸੈਸ਼ਨ ‘ਤੇ ਮੁੱਖ ਮੰਤਰੀ ਨੂੰ ਘੇਰਦਿਆਂ ਕਿਹਾ ਕਿ ਮਾਨਸੂਨ ਸੈਸ਼ਨ ਇੱਕ ਦਿਨ ਦਾ ਨਹੀਂ ਪੰਜ ਘੰਟਿਆਂ ਦਾ ਹੈ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ, ਪੰਜਾਬ ਦੇ ਪਾਣੀ ਦਾ ਸੰਕਟ ਅਤੇ ਐੱਸਵਾਈਐੱਲ, ਖੇਤੀ ਵਿਰੋਧੀ ਆਰਡੀਨੈਂਸ ਅਤੇ ਆਹਲੂਵਾਲੀਆ ਕਮੇਟੀ ਵਰਗੇ ਸੈਂਕੜੇ ਮੁੱਦੇ ਹਨ, ਜਿਨ੍ਹਾਂ ਬਾਰੇ ਬਹਿਸ ਲਈ ਸਿਰਫ਼ ਵਿਧਾਨ ਸਭਾ ਦਾ ਸਦਨ ਹੀ ਸਹੀ ਸਥਾਨ ਹੈ, ਪਰ ਕਾਂਗਰਸ ਸਰਕਾਰ ਨੇ ਖ਼ੁਦ ਨੂੰ ‘ਮਾਫ਼ੀਆ ਰਾਜ’ ਦੇ ਹਵਾਲੇ ਕਰਕੇ ਲੋਕਤੰਤਰ ਅਤੇ ਲੋਕ ਮੁੱਦਿਆਂ ਤੋਂ ਮੂੰਹ ਮੋੜ ਲਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ‘ਸ਼ਾਹੀ ਸਰਕਾਰ’ ਸਦਨ ਵਿਚ ਲੋਕ ਮੁੱਦਿਆਂ ‘ਤੇ ਵਿਚਾਰ ਚਰਚਾ ਦਾ ਸਮਾਂ ਨਹੀਂ ਵਧਾਉਂਦੀ ਤਾਂ ਮੁੱਖ ਮੰਤਰੀ ਨੂੰ ਫਾਰਮ ਹਾਊਸ ਵਿੱਚੋਂ ਕੱਢਣ ਲਈ ਫਾਰਮ ਹਾਊਸ ਦਾ ਘਿਰਾਓ ਕੀਤਾ ਜਾਵੇਗਾ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …