
ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਅਫਸਰ ਲੱਗੇ ਪੁੱਤਾਂ, ਧੀਆਂ ਤੇ ਪੋਤੇ-ਪੋਤੀਆਂ ਦੇ ਹੁੰਦਿਆਂ ਕੀੜੇ ਪੈ ਕੇ ਲਾਵਾਰਸ ਦੀ ਤਰ੍ਹਾਂ ਜਹਾਨੋਂ ਗਈ ਮਾਤਾ ਮਹਿੰਦਰ ਕੌਰ ਦੇ ਵੱਡੇ ਪੁੱਤਰ ਰਾਜਿੰਦਰ ਰਾਜਾ, ਜੋ ਹਾਲ ਹੀ ਵਿਚ ਸ਼੍ਰੋਮਣੀ ਅਕਾਲੀ ਦਲ (ਡੀ) ਵਿਚ ਸ਼ਾਮਿਲ ਹੋਇਆ ਸੀ। ਮਲੋਟ ਹਲਕੇ ਤੋਂ ਵਿਧਾਨ ਸਭਾ ਟਿਕਟ ਦੀ ਦਾਅਵੇਦਾਰੀ ਰੱਖਦਾ ਸੀ, ਨੂੰ ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਢੀਂਡਸਾ ਨੇ ਦੱਸਿਆ ਕਿ ਰਾਜਿੰਦਰ ਸਿੰਘ ਰਾਜਾ ਮੁਕਤਸਰ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਪਾਰਟੀ ਵਿਚ ਕੰਮ ਕਰਨ ਦੀ ਇੱਛਾ ਜ਼ਾਹਰ ਕੀਤੀ ਸੀ ਅਤੇ ਉਸ ਨੂੰ ਪਾਰਟੀ ਵਿਚ ਸ਼ਾਮਲ ਕਰ ਲਿਆ ਗਿਆ ਪਰ ਉਨ੍ਹਾਂ ਦੇ ਧਿਆਨ ਵਿਚ ਆਇਆ ਕੇ ਇਸ ਵਿਅਕਤੀ ਨੇ ਆਪਣੀ ਮਾਂ ਨੂੰ ਘਰੋਂ ਕੱਢਿਆ ਹੈ ਤੇ ਉਹ ਬਹੁਤ ਬੁਰੀ ਹਾਲਾਤ ਵਿਚ ਸੀ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵਿਚ ਇਸ ਤਰ੍ਹਾਂ ਦੇ ਕਿਰਦਾਰ ਵਾਲੇ ਲੋਕ ਨਹੀਂ ਰਹਿ ਸਕਦੇ।
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਓਐੱਸਡੀ ਅਤੇ ਪਰਮਿੰਦਰ ਸਿੰਘ ਢੀਂਡਸਾ ਦੇ ਪੀਏ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਰਜਿੰਦਰ ਰਾਜਾ ਨੂੰ ਪਾਰਟੀ ਦੀ ਮੈਂਬਰਸ਼ਿਪ ਵਿਚੋਂ ਬਰਖਾਸ਼ਤ ਕਰ ਦਿੱਤਾ ਗਿਆ ਹੈ।