ਕਰੋਨਾ ਤੋਂ ਹਾਰ ਚੁੱਕੇ ਸਫਾਈ ਸੇਵਕ ਦੇ ਪਰਿਵਾਰ ਨੂੰ ਦਿੱਤਾ ਇਕ ਕਰੋੜ ਰੁਪਏ ਦਾ ਚੈਕ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜਧਾਨੀ ਦਿੱਲੀ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਦੌਰਾਨ ਸਫਾਈ ਸੇਵਕ ਜਾਨ ਜੋਖਮ ਵਿਚ ਪਾ ਕੇ ਆਪਣਾ ਫਰਜ਼ ਨਿਭਾ ਰਹੇ ਹਨ। ਇਸ ਲਈ ਕਈ ਸਫਾਈ ਕਾਮੇ ਕਰੋਨਾ ਨਾਲ ਲੜਦੇ ਹੋਏ ਆਪਣੀ ਜਾਨ ਵੀ ਗੁਆ ਚੁੱਕੇ ਹਨ। ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਜਿਹੇ ਹੀ ਇਕ ਕਰੋਨਾ ਯੋਧੇ ਦੇ ਪਰਿਵਾਰ ਲਈ ਮੱਦਦ ਦਾ ਹੱਥ ਵਧਾਇਆ ਹੈ। ਕੋਵਿਡ-19 ਦੀ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਇਕ ਸਫਾਈ ਸੇਵਕ ਰਾਜੂ ਦੇ ਪਰਿਵਾਰ ਨੂੰ ਕੇਜਰੀਵਾਲ ਨੇ ਇਕ ਕਰੋੜ ਰੁਪਏ ਦਾ ਚੈਕ ਸੌਂਪਿਆ ਹੈ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਅਜਿਹੇ ਸਾਰੇ ਕਰੋਨਾ ਯੋਧਿਆਂ ‘ਤੇ ਮਾਣ ਹੈ, ਜੋ ਦਿੱਲੀ ਦੀ ਜਨਤਾ ਦੀ ਸੁਰੱਖਿਆ ਲਈ ਆਪਣੀ ਜਾਨ ਦੀ ਬਾਜ਼ੀ ਲਗਾ ਰਹੇ ਹਨ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …