18.2 C
Toronto
Wednesday, August 19, 2026
spot_img
Homeਪੰਜਾਬਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਪੰਕਜ ਬਾਂਸਲ ਤੇ ਸੁਹੇਲ ਬਰਾੜ ਨੂੰ...

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਪੰਕਜ ਬਾਂਸਲ ਤੇ ਸੁਹੇਲ ਬਰਾੜ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਪੰਕਜ ਬਾਂਸਲ ਤੇ ਸੁਹੇਲ ਬਰਾੜ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤਫ਼ਰੀਦਕੋਟ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਤਿੰਨ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਸੁਹੇਲ ਸਿੰਘ ਬਰਾੜ ਅਤੇ ਪੰਕਜ ਮੋਟਰ ਦੇ ਮਾਲਕ ਪੰਕਜ ਬਾਂਸਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਇਨ੍ਹਾਂ ਦੋਹਾਂ ਉੱਪਰ ਬਹਿਬਲ ਕਲਾਂ ਗੋਲੀ ਕਾਂਡ ਤੋਂ ਬਾਅਦ ਸਿੱਖ ਸੰਗਤਾਂ ਅਤੇ ਧਰਨਾਕਾਰੀਆਂ ਨੂੰ ਝੂਠੇ ਕੇਸ ਵਿਚ ਫਸਾਉਣ ਲਈ ਪੁਲਿਸ ਦਾ ਸਾਥ ਦੇਣ ਦਾ ਇਲਜ਼ਾਮ ਸੀ। ਪੁਲਿਸ ਵਲੋਂ ਇਨ੍ਹਾਂ ਦੋਵਾਂ ਨੂੰ ਸਾਜ਼ਿਸ਼ ਰਚਣ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ।

RELATED ARTICLES
POPULAR POSTS