![](https://parvasinewspaper.com/wp-content/uploads/2020/08/2019_5image_15_23_232508794suicide1-ll-300x214.jpg)
ਫਾਜ਼ਿਲਕਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਜ਼ੀਰਾ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਅਤੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਜ਼ੀਰਾ ਨੇੜਲੇ ਪਿੰਡ ਝੱਤਰਾ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦੀ ਖਬਰ ਹੈ। ਜਾਣਕਾਰੀ ਮੁਤਾਬਕ ਕਿਸਾਨ ਪਰਮਜੀਤ ਸਿੰਘ ਦੇ ਸਿਰ ‘ਤੇ 15 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ। ਜਿਸਦੇ ਚੱਲਦਿਆਂ ਪਰਮਜੀਤ ਸਿੰਘ ਨੇ ਅੱਜ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਜੇਬ ਵਿਚੋਂ ਇੱਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ। ਇਸੇ ਦੌਰਾਨ ਫ਼ਾਜ਼ਿਲਕਾ ਦੇ ਪਿੰਡ ਚਾਹਲਾਂ ਵਾਲੀ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸੰਦੀਪ ਕੁਮਾਰ ਨਸ਼ੇ ਦਾ ਆਦੀ ਸੀ ਅਤੇ ਪਿਛਲੇ ਲੰਬੇ ਸਮੇਂ ਤੋਂ ਨਸ਼ਾ ਕਰ ਰਿਹਾ ਸੀ । ਪੁਲਿਸ ਨੇ ਇਨ੍ਹਾਂ ਦੋਵਾਂ ਮਾਮਲਿਆਂ ਸਬੰਧੀ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।