ਲੰਡਨ/ਬਿਊਰੋ ਨਿਊਜ਼ : ਗੁਰੂ ਨਾਨਕ ਸਿੱਖ ਅਕੈਡਮੀ ਹੇਜ਼ (ਲੰਡਨ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਦਿਆਂ ਸਿੱਖ ਰਾਜ ਦੀ ਸਥਾਪਨਾ ਕਰਨ ਵਾਲੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਲਗਾਇਆ ਗਿਆ, ਜਿਸ ਤੋਂ ਪਰਦਾ ਸੰਤ ਬਾਬਾ ਅਮਰ ਸਿੰਘ ਨਾਨਕਸਰ ਬੜੂੰਦੀ ਵਾਲਿਆਂ ਨੇ ਹਟਾਇਆ। ਇਸ ਮੌਕੇ ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ ਤੇ ਡਾ: ਸਾਧੂ ਸਿੰਘ ਆਦਿ ਹਾਜ਼ਰ ਸਨ। ਸੰਤ ਅਮਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਤੋਂ ਅੱਜ ਦੀ ਪੀੜ੍ਹੀ ਨੂੰ ਜਾਣ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਵੇਖਣ ਵਾਲੀ ਗੱਲ ਇਹ ਵੀ ਹੈ ਕਿ ਇਹ ਬੁੱਤ ਹਰੇ ਦਰੱਖ਼ਤਾਂ ਦੇ ਹੇਠਾਂ ਲਗਾ ਕੇ ਪ੍ਰਕ੍ਰਿਤੀ ਦਾ ਸਿੱਖ ਇਤਿਹਾਸ ਵਿਚ ਮਹੱਤਤਾ ਨੂੰ ਦਰਸਾਉਣ ਦਾ ਯਤਨ ਵੀ ਕੀਤਾ ਗਿਆ ਹੈ।