ਕਿਹਾ – ਮਨਰੇਗਾ ਫੰਡ 800 ਕਰੋੜ ਰੁਪਏ ਤਾਂ 1000 ਕਰੋੜ ਦਾ ਕਿਵੇਂ ਹੋਇਆ ਘਪਲਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਲਗਾਏ ਘਪਲੇ ਦੇ ਇਲਜ਼ਾਮਾਂ ਦਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਜਵਾਬ ਦਿੱਤਾ ਹੈ। ਬਾਜਵਾ ਨੇ ਕਿਹਾ ਮਨਰੇਗਾ ਵਿੱਚ ਹਜ਼ਾਰ ਕਰੋੜ ਰੁਪਏ ਦਾ ਘਪਲਾ ਕਿਵੇਂ ਹੋ ਸਕਦਾ ਹੈ ਜਦ ਕਿ ਫੰਡ 800 ਕਰੋੜ ਰੁਪਏ ਦੇ ਆਏ ਸਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਲਾਏ ਇਲਜ਼ਾਮ ਬੇਬੁਨਿਆਦ ਹਨ। ਪੰਜਾਬ ਵਿੱਚ ਮਨਰੇਗਾ ਦਾ ਕੰਮ ਜ਼ੋਰਾਂ ਸ਼ੋਰਾਂ ‘ਤੇ ਚੱਲ ਰਿਹਾ ਹੈ ਇਸ ਲਈ ਬਾਦਲ ਘਬਰਾ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੁਖਬੀਰ ਅਤੇ ਹਰਸਿਮਰਤ ਪੰਜਾਬ ਵਿਚ ਚੱਲ ਰਹੇ ਮਨਰੇਗਾ ਦੇ ਕੰਮ ਨੂੰ ਰੋਕਣ ਦੇ ਲਈ ਕੇਂਦਰ ਵਿਚ ਪੂਰਾ ਜ਼ੋਰ ਲਗਾ ਰਹੇ ਹਨ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ ਇਲਜ਼ਾਮ ਲਾਏ ਸਨ ਕਿ ਕਾਂਗਰਸ ਦੇ ਵਿਧਾਇਕਾਂ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਰਲ ਕੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਘੁਟਾਲਾ ਕੀਤਾ ਹੈ। ਉਹਨਾਂ ਨੇ ਇਸ ਘੁਟਾਲੇ ਵਿਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਸੀ।
Check Also
ਪੰਜਾਬ ’ਚ ਪਰਾਲੀ ਦਾ ਪ੍ਰਦੂਸ਼ਣ ਰੋਕਣ ਲਈ ਹਰ ਪਿੰਡ ’ਚ ਤੈਨਾਤ ਹੋਣਗੇ ਨੋਡਲ ਅਧਿਕਾਰੀ
ਮੰਡੀ ਬੋਰਡ ਵੀ ਨਿਗਰਾਨੀ ਲਈ ਬਣਾਏਗਾ ਕੰਟਰੋਲ ਰੂਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖੇਤੀ ਅਤੇ ਕਿਸਾਨ …