ਧਾਰਾ 302 ਤਹਿਤ ਕੇਸ ਦਰਜ ਕਰਨ ਦੇ ਹੁਕਮ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਗਵਾ ਅਤੇ ਭੇਤਭਰੀ ਹਾਲਤ ਵਿਚ ਲਾਪਤਾ ਕਰਨ ਦੇ ਇਕ ਮਾਮਲੇ ਵਿਚ ਸੁਮੇਧ ਸੈਣੀ ਦੀ ਹੁਣ ਕਿਸੇ ਸਮੇਂ ਵੀ ਗ੍ਰਿਫਤਾਰੀ ਹੋ ਸਕਦੀ ਹੈ। ਮੁਹਾਲੀ ਅਦਾਲਤ ਨੇ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲਿਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਬਿਆਨ ਨੂੰ ਆਧਾਰ ਬਣਾ ਕੇ ਪੰਜਾਬ ਪੁਲਿਸ ਦੀ ਸਿੱਟ ਨੂੰ ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਕਿਸੇ ਸਮੇਂ ਸੈਣੀ ਦੇ ਚਹੇਤੇ ਰਹੇ ਦੋਵੇਂ ਸਾਬਕਾ ਇੰਸਪੈਕਟਰਾਂ ਨੇ ਲੰਘੇ ਕੱਲ੍ਹ ਬਿਆਨ ਦਰਜ ਕਰਵਾਏ ਗਏ ਸਨ। ਸੁਮੇਧ ਸੈਣੀ ‘ਤੇ ਪੰਜਾਬ ਦੇ ਸਾਬਕਾ ਆਈ.ਏ.ਐਸ. ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿਚ ਲਾਪਤਾ ਕਰਨ ਦਾ ਆਰੋਪ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …