ਇਕ ਦਿਨਾ ਇਜਲਾਸ ਨੂੰ ਲੈ ਕੇ ਸਿਆਸੀ ਮੈਦਾਨ ਭਖਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿਚ ਪਹਿਲੀ ਵਾਰ ਇਕ ਦਿਨਾ ਮੌਨਸੂਨ ਇਜਲਾਸ ਹੋਣ ਜਾ ਰਿਹਾ ਹੈ। ਹਾਲਾਂਕਿ ਸਮੇਂ-ਸਮੇਂ ਸਰਕਾਰ ਵਲੋਂ ਕਿਸੇ ਖਾਸ ਮੁੱਦੇ ‘ਤੇ ਚਰਚਾ ਕਰਨ ਲਈ ਇਕ ਦਿਨ ਦਾ ਵਿਸ਼ੇਸ਼ ਇਜਲਾਸ ਕੀਤਾ ਜਾਂਦਾ ਰਿਹਾ ਹੈ ਪਰ ਸੰਵਿਧਾਨਿਕ ਤੌਰ ‘ਤੇ ਛੇ ਮਹੀਨਿਆਂ ਬਾਅਦ ਹੋਣ ਵਾਲਾ ਸੈਸ਼ਨ ਕਦੇ ਵੀ ਇਕ ਦਿਨ ਦਾ ਨਹੀਂ ਹੋਇਆ। ਇਜਲਾਸ ਦੌਰਾਨ ਮਹਿਮਾਨਾਂ ਤੇ ਵਿਧਾਇਕਾਂ ਦੇ ਪੀ.ਏ. ਦੇ ਦਾਖਲੇ ‘ਤੇ ਮੁਕੰਮਲ ਰੋਕ ਹੋਵੇਗੀ। ਇਸ ਦੌਰਾਨ ਇਕ ਦਿਨਾ ਇਜਲਾਸ ਨੂੰ ਲੈ ਕੇ ਸਿਆਸੀ ਮੈਦਾਨ ਵੀ ਭਖ਼ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਕੈਪਟਨ ਸਰਕਾਰ ‘ਤੇ ਲੋਕ ਹਿੱਤ ਦੇ ਭਖ਼ਦੇ ਮਸਲਿਆਂ ਤੋਂ ਟਾਲਾ ਵੱਟਣ ਦਾ ਇਲਜ਼ਾਮ ਲਾਇਆ ਜਾ ਰਿਹਾ ਹੈ। ਜਦੋਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਮਹਾਮਾਰੀ ਦਾ ਹਵਾਲਾ ਦਿੰਦੇ ਹੋਏ ਇਕ ਦਿਨਾ ਸੈਸ਼ਨ ਬੁਲਾਉਣ ਦਾ ਤਰਕ ਦਿੱਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵੱਲੋਂ ਸਦਨ ਦੇ ਅੰਦਰ ਜਿਥੇ ਵਿਧਾਇਕਾਂ ਦੇ ਬੈਠਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਉਥੇ ਮੁਲਾਜ਼ਮਾਂ ਦੀ ਗਿਣਤੀ ਵੀ ਇਕ ਚੌਥਾਈ ਕਰ ਦਿੱਤੀ ਗਈ ਹੈ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …