Breaking News
Home / ਪੰਜਾਬ / ਵਿਧਾਨ ਸਭਾ ‘ਚ ਦਾਖਲ ਹੋਣ ਤੋਂ ਪਹਿਲਾਂ ਮੰਤਰੀਆਂ ਤੇ ਵਿਧਾਇਕਾਂ ਦਾ ਕਰੋਨਾ ਟੈਸਟ ਲਾਜ਼ਮੀ

ਵਿਧਾਨ ਸਭਾ ‘ਚ ਦਾਖਲ ਹੋਣ ਤੋਂ ਪਹਿਲਾਂ ਮੰਤਰੀਆਂ ਤੇ ਵਿਧਾਇਕਾਂ ਦਾ ਕਰੋਨਾ ਟੈਸਟ ਲਾਜ਼ਮੀ

Image Courtesy :jagbani(punjabkesar)

ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 40 ਹਜ਼ਾਰ ਵੱਲ ਨੂੰ ਵਧੀ, ਮੌਤ ਦਾ ਅੰਕੜਾ ਵੀ ਇਕ ਹਜ਼ਾਰ ਵੱਲ ਨੂੰ ਵਧਿਆ
ਚੰਡੀਗੜ੍ਹ/ਬਿਊਰੋ ਨਿਊਜ਼
28 ਅਗਸਤ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਕ ਰੋਜ਼ਾ ਮਾਨਸੂਨ ਇਜਲਾਸ ਤੋਂ ਪਹਿਲਾਂ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਜਲਾਸ ਤੋਂ ਪਹਿਲਾਂ ਸਾਰੇ ਵਿਧਾਇਕਾਂ, ਮੰਤਰੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕਰੋਨਾ ਟੈਸਟ ਕਰਾਉਣਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ 28 ਅਗਸਤ ਤੋਂ ਪਹਿਲਾਂ ਸਾਰਿਆਂ ਨੂੰ ਆਪਣੀਆਂ ਰਿਪੋਰਟਾਂ ਜਮ੍ਹਾਂ ਕਰਾਉਣੀਆਂ ਪੈਣਗੀਆਂ ਤਾਂ ਹੀ ਉਨ੍ਹਾਂ ਨੂੰ ਵਿਧਾਨ ਸਭਾ ਵਿਚ ਬੈਠਣ ਦੀ ਆਗਿਆ ਦਿੱਤੀ ਜਾਵੇਗੀ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 40 ਹਜ਼ਾਰ ਵੱਲ ਨੂੰ ਵਧਦਿਆਂ 39 ਹਜ਼ਾਰ ਨੂੰ ਢੁੱਕ ਚੁੱਕੀ ਹੈ ਅਤੇ 24 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 14 ਹਜ਼ਾਰ ਤੋਂ ਜ਼ਿਆਦਾ ਹੈ, ਜਦੋਂ ਕਿ 950 ਤੋਂ ਵੱਧ ਮੌਤਾਂ ਵੀ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਵਧਦੇ ਕਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਕੈਪਟਨ ਸਰਕਾਰ ਵਲੋਂ ਸਖਤੀ ਕਰਦਿਆਂ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਸ਼ਨੀਵਾਰ ਤੇ ਐਤਵਾਰ ਨੂੰ ਮੁਕੰਮਲ ਤਾਲਾਬੰਦੀ ਕੀਤੀ ਗਈ ਹੈ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …