Breaking News
Home / ਭਾਰਤ / ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 31 ਲੱਖ ਤੋਂ ਟੱਪੀ

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 31 ਲੱਖ ਤੋਂ ਟੱਪੀ

Image Courtesy :jagbani(punjabkesar)

ਚੀਨ ਨੇ ਵੈਕਸੀਨ ਦੇ ਪਾਸ ਹੋਣ ਤੋਂ ਪਹਿਲਾਂ ਹੀ ਐਮਰਜੈਂਸੀ ਇਸਤੇਮਾਲ ਨੂੰ ਦਿੱਤੀ ਮਨਜੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 31 ਲੱਖ ਤੋਂ ਪਾਰ ਹੋ ਗਈ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 62 ਹਜ਼ਾਰ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 57 ਹਜ਼ਾਰ ਤੋਂ ਜ਼ਿਆਦਾ ਸਿਹਤਯਾਬ ਵੀ ਹੋਏ ਹਨ। ਭਾਰਤ ਵਿਚ ਹੁਣ ਤੱਕ 23 ਲੱਖ 40 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਹੋ ਚੁੱਕੇ ਹਨ ਅਤੇ 58 ਹਜ਼ਾਰ ਦੇ ਕਰੀਬ ਮੌਤਾਂ ਵੀ ਹੋ ਚੁੱਕੀਆਂ ਹਨ। ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 2 ਕਰੋੜ 36 ਲੱਖ ਤੋਂ ਪਾਰ ਹੋ ਚੁੱਕਾ ਹੈ ਅਤੇ 1 ਕਰੋੜ 61 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਠੀਕ ਵੀ ਹੋ ਚੁੱਕੇ ਹਨ। ਧਿਆਨ ਰਹੇ ਕਿ ਦੁਨੀਆ ਭਰ ਵਿਚ ਹੁਣ ਤੱਕ ਕਰੋਨਾ ਕਰਕੇ 8 ਲੱਖ 13 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਇਸੇ ਦੌਰਾਨ ਚੀਨ ਨੇ ਰੂਸ ਤੋਂ ਇਕ ਕਦਮ ਅੱਗੇ ਨਿਕਲਦਿਆਂ ਵੈਕਸੀਨ ਦੇ ਪਾਸ ਹੋਣ ਤੋਂ ਪਹਿਲਾਂ ਹੀ ਇਸਦੇ ਐਮਰਜੈਂਸੀ ਇਸਤੇਮਾਲ ਨੂੰ ਮਨਜੂਰੀ ਦੇ ਦਿੱਤੀ ਹੈ ਅਤੇ ਗੰਭੀਰ ਮਰੀਜ਼ਾਂ ਨੂੰ ਇਸਦੀ ਪਹਿਲੀ ਡੋਜ਼ ਵੀ ਦੇ ਦਿੱਤੀ ਗਈ। ਇਸ ਵੈਕਸੀਨ ਨੂੰ ਚੀਨ ਦੀ ਇਕ ਕੰਪਨੀ ਨੇ ਤਿਆਰ ਕੀਤਾ ਹੈ। ਇਕ ਚੀਨੀ ਅਧਿਕਾਰੀ ਮੁਤਾਬਕ ਇਸ ਵੈਕਸੀਨ ਦੇ ਇਸਤੇਮਾਲ ਦੀ ਮਨਜੂਰੀ ਵੈਕਸੀਨ ਮੈਨੇਜਮੈਂਟ ਕਾਨੂੰਨ ਦੇ ਤਹਿਤ ਦਿੱਤੀ ਗਈ ਹੈ। ਇਸ ਕਾਨੂੰਨ ਦੇ ਮੁਤਾਬਕ ਮਨਜੂਰੀ ਮਿਲਣ ਤੋਂ ਪਹਿਲਾਂ ਵੈਕਸੀਨ ਉਨ੍ਹਾਂ ਲੋਕਾਂ ਨੂੰ ਦਿੱਤਾ ਜਾ ਸਕਦਾ ਹੈ, ਜੋ ਬਿਮਾਰੀ ਨਾਲ ਜ਼ਿਆਦਾ ਜੂਝ ਰਹੇ ਹਨ।

Check Also

ਖੇਤੀ ਕਾਨੂੰਨਾਂ ਖਿਲਾਫ ਦਿੱਲੀ ’ਚ ਰੋਸ ਮਾਰਚ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਮਿਲੀ ਇਜਾਜ਼ਤ

ਭਲਕੇ 17 ਸਤੰਬਰ ਨੂੰ ਕੀਤਾ ਜਾਣਾ ਸੀ ਰੋਸ ਮਾਰਚ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ …