ਬਿਪਿਨ ਰਾਵਤ ਬੋਲੇ – ਚੀਨ ਗੱਲਬਾਤ ਨਾਲ ਨਾ ਮੰਨਿਆ ਤਾਂ ਫੌਜ ਤਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ-ਚੀਨ ਸਰਹੱਦੀ ਵਿਵਾਦ ਦੌਰਾਨ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਪਿਨ ਰਾਵਤ ਨੇ ਸਾਫ ਕਿਹਾ ਕਿ ਚੀਨ ਨਾਲ ਗੱਲਬਾਤ ਜ਼ਰੀਏ ਵਿਵਾਦ ਹੱਲ ਨਾ ਹੋਇਆ ਤਾਂ ਫੌਜੀ ਕਾਰਵਾਈ ਵਾਲਾ ਬਦਲ ਵੀ ਖੁੱਲ੍ਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਾਲੇ ਤੱਕ ਸ਼ਾਂਤੀ ਨਾਲ ਹੀ ਸਮੱਸਿਆ ਦਾ ਹੱਲ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਧਿਆਨ ਰਹੇ ਕਿ ਗਲਵਾਨ ਵਿਚ 15 ਜੂਨ ਨੂੰ ਭਾਰਤੀ ਅਤੇ ਚੀਨੀ ਫੌਜ ਵਿਚਾਲੇ ਹੋਈ ਝੜਪ ਤੋਂ ਬਾਅਦ ਲੱਦਾਖ ਵਿਚ ਵਿਵਾਦਿਤ ਇਲਾਕਿਆਂ ਵਿਚੋਂ ਫੌਜ ਹਟਾਉਣ ਲਈ ਭਾਰਤ ਤੇ ਚੀਨ ਦੇ ਫੌਜੀ ਅਫਸਰਾਂ ਵਿਚਕਾਰ ਦੋ ਵਾਰ ਮੀਟਿੰਗ ਹੋ ਚੁੱਕੀ ਹੈ। ਇਸ ਦੌਰਾਨ ਸੀ.ਡੀ.ਐਸ. ਬਿਪਿਨ ਰਾਵਤ ਨੇ ਕਿਹਾ ਕਿ ਸਰਕਾਰ ਗੱਲਬਾਤ ਨਾਲ ਹੀ ਸਮੱਸਿਆ ਦਾ ਹੱਲ ਕਰਨਾ ਚਾਹੁੰਦੀ ਹੈ, ਪਰ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਫਿਰ ਸਾਡੀ ਫੌਜ ਤਿਆਰ-ਬਰ-ਤਿਆਰ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …