4.5 C
Toronto
Sunday, April 26, 2026
spot_img
Homeਭਾਰਤਪ੍ਰਸ਼ਾਂਤ ਭੂਸ਼ਣ ਵੱਲੋਂ ਮੁਆਫ਼ੀ ਮੰਗਣ ਤੋਂ ਇਨਕਾਰ

ਪ੍ਰਸ਼ਾਂਤ ਭੂਸ਼ਣ ਵੱਲੋਂ ਮੁਆਫ਼ੀ ਮੰਗਣ ਤੋਂ ਇਨਕਾਰ

Image Courtesy :jagbani(punjabkesar)

ਕਿਹਾ – ਆਪਣੀ ਜ਼ਮੀਰ ਨਾਲ ਬੇਵਫਾਈ ਨਹੀਂ ਕਰਾਂਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਵਕੀਲ ਪ੍ਰਸ਼ਾਂਤ ਭੂਸ਼ਣ ਨੇ ਆਪਣੇ ਦੋ ਟਵੀਟਾਂ ਲਈ ਸੁਪਰੀਮ ਕੋਰਟ ਵਿੱਚ ਚੱਲ ਰਹੇ ਹੱਤਕ ਮਾਮਲੇ ਵਿੱਚ ਮੁਆਫ਼ੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਭੂਸ਼ਣ ਨੇ ਕਿਹਾ ਕਿ ਇਹ ਟਵੀਟ ਉਨ੍ਹਾਂ ਦੇ ਦ੍ਰਿੜ ਵਿਸ਼ਵਾਸ ਦੀ ਤਰਜਮਾਨੀ ਕਰਦੇ ਹਨ ਤੇ ਉਹ ਅੱਜ ਵੀ ਇਸ ‘ਤੇ ਕਾਇਮ ਹਨ। ਚੇਤੇ ਰਹੇ ਕਿ ਭੂਸ਼ਣ ਨੇ ਸੁਪਰੀਮ ਕੋਰਟ ਵਿੱਚ ਦਾਇਰ ਆਪਣੇ ਸਪਲੀਮੈਂਟਰੀ ਬਿਆਨ ਵਿੱਚ ਕਿਹਾ ਸੀ ਕਿ ਜੇਕਰ ਉਹ ਇਨ੍ਹਾਂ ਟਵੀਟਾਂ ਲਈ ਮੁਆਫ਼ੀ ਮੰਗਦੇ ਹਨ ਤਾਂ ਇਹ ਉਨ੍ਹਾਂ ਦੀ ਆਪਣੀ ਜ਼ਮੀਰ ਨਾਲ ਬੇਵਫਾਈ ਜਾਂ ਕਪਟ ਕਰਨ ਦੇ ਬਰਾਬਰ ਹੋਵੇਗਾ। ਸੁਪਰੀਮ ਕੋਰਟ ਨੇ ਭੂਸ਼ਣ ਨੂੰ ਚਾਰ ਦਿਨ ਦਾ ਸਮਾਂ ਦਿੰਦਿਆਂ ਕਿਹਾ ਸੀ ਕਿ ਜੇਕਰ ਉਹ ਆਪਣੇ ਟਵੀਟ ਸਬੰਧੀ ਮੁਆਫ਼ੀ ਮੰਗਣ ਲਈ ਤਿਆਰ ਹੈ ਤਾਂ ਅਦਾਲਤ ਇਸ ਕੇਸ ਵਿੱਚ ਉਨ੍ਹਾਂ ਨਾਲ ਕੁਝ ਨਰਮੀ ਵਰਤਣ ਬਾਰੇ ਸੋਚ ਸਕਦੀ ਹੈ। ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਨੇ 14 ਅਗਸਤ ਨੂੰ ਹੱਤਕ ਮਾਮਲੇ ਵਿੱਚ ਸੁਣਾਏ ਫੈਸਲੇ ਵਿੱਚ ਭੂਸ਼ਣ ਨੂੰ ਦੋਸ਼ੀ ਕਰਾਰ ਦਿੱਤਾ ਸੀ।

RELATED ARTICLES
POPULAR POSTS