ਮਹਿਲਾ ਕਮਿਸ਼ਨ ਨੇ ਪਰਿਵਾਰਕ ਮੈਂਬਰਾਂ ਨੂੰ ਸਜ਼ਾ ਅਤੇ ਜੁਰਮਾਨੇ ਦੀ ਕੀਤੀ ਸਿਫਾਰਸ਼
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨੀਂ ਇਕ ਬਜ਼ੁਰਗ ਮਾਤਾ ਦੀ ਬਹੁਤ ਦਰਦਨਾਕ ਮੌਤ ਹੋਈ ਸੀ। ਉਸ ਬਜ਼ੁਰਗ ਮਾਤਾ ਦਾ ਇਕ ਪੁੱਤਰ ਰਾਜਨੀਤਕ ਆਗੂ ਹੈ ਅਤੇ ਪੋਤੀ ਐਸ.ਡੀ.ਐਮ. ਹੈ। ਇਕ ਪੁੱਤਰ ਵੱਡੇ ਸਰਕਾਰੀ ਅਹੁਦੇ ‘ਤੇ ਹੈ। ਇਸ ਬਜ਼ੁਰਗ ਮਾਤਾ ਨੂੰ ਸੜਕ ਕਿਨਾਰੇ ਲਵਾਰਸ ਹਾਲਤ ਵਿਚ ਦੇਖਿਆ ਗਿਆ ਸੀ ਅਤੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਇਹ ਮਾਮਲਾ ਸੋਸ਼ਲ ਮੀਡੀਆ ਵਿਚ ਆਉਣ ਤੋਂ ਬਾਅਦ ਗਰਮਾ ਗਿਆ ਅਤੇ ਹੁਣ ਪੰਜਾਬ ਰਾਜ ਮਹਿਲਾ ਕਮਿਸ਼ਨ ਕੋਲ ਜਾ ਪਹੁੰਚਿਆ। ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਬਜ਼ੁਰਗ ਮਾਤਾ ਦੇ ਬੱਚਿਆਂ ਨੂੰ ਤਲਬ ਕੀਤਾ ਗਿਆ ਅਤੇ ਖਰੀਆਂ-ਖਰੀਆਂ ਸੁਣਾਈਆਂ । ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਮਨੀਸ਼ਾ ਘੁਲਾਟੀ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਆਈਪੀਸੀ ਦੀ ਧਾਰਾ ਤਹਿਤ ਕਾਰਵਾਈ ਕਰਨ ਲਈ ਕਿਹਾ। ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਐਕਟ ਤਹਿਤ ਤਿੰਨ ਮਹੀਨੇ ਦੀ ਸਜ਼ਾ ਤੇ 5 ਹਜ਼ਾਰ ਰੁਪਏ ਜੁਰਮਾਨਾ ਕਰਨ ਦੀ ਵੀ ਸਿਫਾਰਸ਼ ਕੀਤੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ
ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …