ਨਾਭਾ/ਬਿਊਰੋ ਨਿਊਜ਼
ਬੰਦੀ ਸਿੱਖ ਲਾਲ ਸਿੰਘ ਪਿੰਡ ਅਕਾਲਗੜ੍ਹ ਜ਼ਿਲ੍ਹਾ ਕਪੂਰਥਲਾ ਨੂੰ ਅੱਜ 28 ਸਾਲਾਂ ਬਾਅਦ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਵਿਚੋਂ ਸਰਕਾਰ ਨੇ ਰਿਹਾਅ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲਾਲ ਸਿੰਘ 1992 ਤੋਂ ਟਾਡਾ ਅਤੇ ਹੋਰ ਕਈ ਮਾਮਲਿਆਂ ਦੇ ਚੱਲਦਿਆਂ ਜੇਲ੍ਹ ਵਿਚ ਬੰਦ ਸੀ । ਲਾਲ ਸਿੰਘ ਦੀ ਰਿਹਾਈ ਸਬੰਧੀ ਪਹਿਲਾਂ ਵੀ ਕਈ ਵਾਰ ਕਿਆਸ ਅਰਾਈਆਂ ਲੱਗਦੀਆਂ ਰਹੀਆਂ ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਸੀ। ਹੁਣ ਲਾਲ ਸਿੰਘ ਰਿਹਾਈ ਕਾਰਨ ਸਿੱਖ ਭਾਈਚਾਰੇ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …