21.2 C
Toronto
Wednesday, June 17, 2026
spot_img
Homeਪੰਜਾਬਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਦਾਦੂਵਾਲ ਨੇ ਜਥੇਦਾਰੀ ਤੋਂ ਦਿੱਤਾ ਅਸਤੀਫ਼ਾ

ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਦਾਦੂਵਾਲ ਨੇ ਜਥੇਦਾਰੀ ਤੋਂ ਦਿੱਤਾ ਅਸਤੀਫ਼ਾ

Image Courtesy :jagbani(punjabkesar)

ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਲਿਆ ਫੈਸਲਾ
ਤਲਵੰਡੀ ਸਾਬੋ/ਬਿਊਰੋ ਨਿਊਜ਼
ਸਰਬੱਤ ਖਾਲਸਾ ਵੱਲੋਂ ਥਾਪੇ ਗਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਜਥੇਦਾਰੀ ਤੋਂ ਅਸਤੀਫਾ ਦੇ ਦਿੱਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਤਖ਼ਤ ਸ਼੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ ਪਹੁੰਚਣ ਉਪਰੰਤ ਉਨ੍ਹਾਂ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਬੇਨਤੀ ਪੱਤਰ ਦੇ ਰੂਪ ਵਿੱਚ ਅਸਤੀਫ਼ਾ ਦੇ ਦਿੱਤਾ। ਤਖਤ ਸਾਹਿਬ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਸਤੀਫਾ ਰੱਖਣ ਤੋਂ ਬਾਅਦ ਜਥੇਦਾਰ ਦਾਦੂਵਾਲ ਨੇ ਸਰਬੱਤ ਖਾਲਸਾ ਨੂੰ ਬੇਨਤੀ ਕੀਤੀ ਕਿ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੇਵਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਕਿਤੇ ਵੱਡੀ ਹੈ ਅਤੇ ਉਹ ਛੋਟੀ ਸੇਵਾ ਨੂੰ ਪ੍ਰਵਾਨ ਕਰਦੇ ਹਨ। ਇਸ ਲਈ ਤਖ਼ਤ ਦਮਦਮਾ ਸਾਹਿਬ ਦਾ ਜਥੇਦਾਰ ਹੋਰ ਕਿਸੇ ਵਿਅਕਤੀ ਨੂੰ ਲਾਇਆ ਜਾਵੇ।

RELATED ARTICLES
POPULAR POSTS