ਭਗਵੰਤ ਮਾਨ ਨੇ ਕਿਹਾ – ਭ੍ਰਿਸ਼ਟਾਚਾਰੀਆਂ ਲਈ ਸਰਕਾਰੀ ਸਰੋਤ ਤੇ ਸੋਮੇ ਨੱਕੋ-ਨੱਕ ਭਰੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਖਜ਼ਾਨਾ ਸਿਰਫ ਆਮ ਲੋਕਾਂ ਲਈ ਖਾਲੀ ਹੈ, ਜਦਕਿ ਲੁੱਟਣ ਵਾਲਿਆਂ ਲਈ ਇਹ ਖਜ਼ਾਨਾ ਹਮੇਸ਼ਾ ਭਰਿਆ ਰਹਿੰਦਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕੀਤਾ। ਭਗਵੰਤ ਮਾਨ ਨੇ ਕਰ ਅਤੇ ਆਬਕਾਰੀ ਵਿਭਾਗ ਵਿਚ 100 ਕਰੋੜ ਤੋਂ ਵੱਧ ਦੇ ਜੀਐੱਸਟੀ (ਟੈੱਕਸ) ਚੋਰੀ ਘੁਟਾਲੇ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰੀਆਂ ਅਤੇ ਦਲਾਲਾਂ ਲਈ ਸਰਕਾਰੀ ਸੋਮੇ ਤੇ ਸਰੋਤ ਨੱਕੋ-ਨੱਕ ਭਰੇ ਹੋਏ ਹਨ। ਭਗਵੰਤ ਨੇ ਅਮਰਿੰਦਰ ਸਿੰਘ ਨੂੰ ਪੂਰੀ ਤਰ੍ਹਾਂ ਫੇਲ੍ਹ ਮੁੱਖ ਮੰਤਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਰ ਅਤੇ ਆਬਕਾਰੀ ਮਹਿਕਮੇ ਦਾ ਇਹ ਭ੍ਰਿਸ਼ਟਾਚਾਰੀ ਗਿਰੋਹ ਰਾਤੋ-ਰਾਤ ਪੈਦਾ ਨਹੀ ਹੋਇਆ, ਬਲਕਿ ਬਾਦਲਾਂ ਦੇ ਰਾਜ ਵੇਲੇ ਤੋਂ ਚਲਦਾ ਆ ਰਿਹਾ ਹੈ। ਭਗਵੰਤ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਤਾਂ ਇਸ ਦੀਆਂ ਜੜ੍ਹਾਂ ਹੋਰ ਵੀ ਡੂੰਘੀ ਮਿਲਣਗੀਆਂ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …