ਕਿਹਾ – ਪਿੰਡ ਦੇ ਕਿਸੇ ਵੀ ਵਿਅਕਤੀ ਨੇ ਕਰੋਨਾ ਟੈਸਟ ਨਹੀਂ ਕਰਵਾਉਣਾ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਜ਼ਿਲ੍ਹੇ ਦੇ ਪਿੰਡ ਚੱਠਾ ਨਨਹੇੜਾ ਵਿਚ ਅੱਜ ਅਨੋਖੀ ਅਨਾਊਂਸਮੈਂਟ ਕਰਵਾ ਦਿੱਤੀ ਗਈ। ਪਿੰਡ ਚੱਠਾ ਨੰਨਹੇੜਾ ਦੇ ਸਾਰੇ ਨਗਰ ਵਾਸੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਗੁਰਦੁਆਰਾ ਸਾਹਿਬ ਵਿਖੇ ਅਨਾਊਂਸਮੈਂਟ ਕਰਵਾਈ ਗਈ ਕਿ ਪਿੰਡ ਦੇ ਕਿਸੇ ਵੀ ਵਿਅਕਤੀ ਨੇ ਕਰੋਨਾ ਦਾ ਟੈਸਟ ਨਹੀਂ ਕਰਵਾਉਣਾ। ਕਿਹਾ ਗਿਆ ਕਿ ਜੇਕਰ ਸਿਹਤ ਵਿਭਾਗ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਲੈ ਕੇ ਧੱਕੇ ਨਾਲ ਟੈਸਟ ਕਰਦਾ ਹੈ ਤਾਂ ਸਾਰੇ ਨਗਰ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨਾਲ ਰਲ ਕੇ ਟੈਸਟ ਕਰਨ ਆਈ ਟੀਮ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਟੈਸਟ ਹੋ ਗਏ ਹਨ, ਜੇਕਰ ਉਨ੍ਹਾਂ ਵਿਚੋਂ ਕਰੋਨਾ ਪਾਜ਼ੇਟਿਵ ਆਉਂਦੇ ਹਨ ਤਾਂ ਉਹ ਪਿੰਡ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਜਾਂ ਘਰ ਵਿੱਚ ਹੀ ਇਕਾਂਤਵਾਸ ਕੀਤੇ ਜਾਣਗੇ। ਕਿਹਾ ਗਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਤੰਦਰੁਸਤ ਵਿਅਕਤੀਆਂ ਨੂੰ ਹੀ ਕਰੋਨਾ ਪਾਜ਼ੇਟਿਵ ਦੱਸ ਕੇ ਹਸਪਤਾਲਾਂ ਵਿਚ ਸੁੱਟੀ ਜਾਂਦੀਆਂ ਹਨ।
Check Also
ਬੀਐੱਸਐੱਫ ਨੇ ਸਰਹੱਦ ਪਾਰ ਕਰਦਾ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
ਸਰਹੱਦੀ ਖੇਤਰ ’ਚ ਮਾਹੌਲ ਬਣਿਆ ਤਣਾਅਪੂਰਨ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਮਮਦੋਟ ਸੈਕਟਰ ਵਿਚ ਅੰਤਰਰਾਸ਼ਟਰੀ …