ਐੱਸ.ਪੀ. ਸਮੇਤ 15 ਮੁਲਾਜ਼ਮ ਪਾਜ਼ੇਟਿਵ
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 43 ਹਜ਼ਾਰ ਤੋਂ ਪਾਰ
ਲੰਬੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਿੰਡ ਬਾਦਲ ਵਿਖੇ ਨਿੱਜੀ ਰਿਹਾਇਸ਼ ‘ਤੇ ਵੀ ਕਰੋਨਾ ਵਾਇਰਸ ਪਹੁੰਚ ਗਿਆ ਹੈ ਅਤੇ ਹੁਣ ਤੱਕ ਐਸ.ਪੀ. ਸਮੇਤ 15 ਮੁਲਾਜ਼ਮ ਕਰੋਨਾ ਪਾਜ਼ੇਟਿਵ ਆ ਚੁੱਕੇ ਹਨ। ਸਿਹਤ ਵਿਭਾਗ ਵੱਲੋਂ ਬਾਦਲਾਂ ਦੀ ਰਿਹਾਇਸ਼ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਵਿਚ ਤਬਦੀਲ ਕੀਤਾ ਹੋਇਆ ਹੈ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਵੀ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਇਸਦੇ ਚੱਲਦਿਆਂ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 43 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ ਅਤੇ 27 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 15 ਹਜ਼ਾਰ ਦੇ ਕਰੀਬ ਹੈ ਅਤੇ 1100 ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਇਸੇ ਦੌਰਾਨ ਪਟਿਆਲਾ ਦੇ ਇਕ ਨੌਜਵਾਨ ਫੋਟੋ ਜਰਨਲਿਸਟ ਜੈਦੀਪ ਦੀ ਕਰੋਨਾ ਕਾਰਨ ਜਾਨ ਚਲੀ ਗਈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਟੋ ਜਰਨਲਿਸਟ ਜੈਦੀਪ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …