Breaking News
Home / ਪੰਜਾਬ / ਅਕਾਲ ਤਖਤ ਸਾਹਿਬ ਤੋਂ ਢੱਡਰੀਆਂ ਵਾਲੇ ਦੇ ਸਮਾਗਮਾਂ ‘ਤੇ ਰੋਕ ਦਾ ਹੁਕਮ

ਅਕਾਲ ਤਖਤ ਸਾਹਿਬ ਤੋਂ ਢੱਡਰੀਆਂ ਵਾਲੇ ਦੇ ਸਮਾਗਮਾਂ ‘ਤੇ ਰੋਕ ਦਾ ਹੁਕਮ

ਅਕਾਲ ਤਖਤ ਸਾਹਿਬ ਨੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਐਸਜੀਪੀਸੀ ਨੂੰ ਇਕ ਹਫਤੇ ‘ਚ ਕਾਰਵਾਈ ਕਰਨ ਲਈ ਕਿਹਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਵਿਚ ਕਈ ਅਹਿਮ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਹੋਇਆ। ਇਸ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਲਾਪਤਾ 267 ਪਾਵਨ ਸਰੂਪਾਂ ਸਬੰਧੀ ਆਈ 1000 ਪੰਨਿਆਂ ਦੀ ਰਿਪੋਰਟ ਵਿਚ ਇਹ ਗੱਲ ਸਾਹਮਣੇ ਆਈ ਕਿ ਲੈਜਰ ਰਿਕਾਰਡ ਵਿਚ ਵਾਰ-ਵਾਰ ਕਟਿੰਗ ਅਤੇ ਛੇੜਛਾੜ ਕੀਤੀ ਸਾਬਤ ਹੋਈ ਹੈ। ਲਾਪਤਾ ਸਰੂਪਾਂ ਦੇ ਮਾਮਲੇ ਵਿਚ ਜਥੇਦਾਰ ਨੇ ਐਸਜੀਪੀਸੀ ਨੂੰ ਕਿਹਾ ਕਿ ਹਫ਼ਤੇ ਦੇ ਅੰਦਰ-ਅੰਦਰ ਮੀਟਿੰਗ ਸੱਦ ਕੇ ਜ਼ਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਜਥੇਦਾਰ ਹੋਰਾਂ ਨੇ ਕਿਹਾ ਕਿ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਥਨਾਂ ਸਬੰਧੀ ਪੜਤਾਲ ਲਈ ਬਣਾਈ ਵਿਦਵਾਨਾਂ ਦੀ ਸਬ ਕਮੇਟੀ ਦੀ ਰਿਪੋਰਟ ਅਨੁਸਾਰ ਉਸਨੇ ਗੁਰਮਤਿ ਪ੍ਰਤੀ ਕੁਝ ਗਲਤ ਬਿਆਨੀਆਂ ਕੀਤੀਆਂ ਹਨ। ਜਥੇਦਾਰ ਨੇ ਕਿਹਾ ਕਿ ਜਿੰਨਾ ਚਿਰ ਢੱਡਰੀਆਂ ਵਾਲਾ ਆਪਣੀ ਗਲਤ ਬਿਆਨੀ ਲਈ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫੀ ਨਹੀਂ ਮੰਗਦਾ, ਓਨਾ ਚਿਰ ਤੱਕ ਉਸ ਦੇ ਸਮਾਗਮ ਨਾ ਕਰਵਾਏ ਜਾਣ ਤੇ ਨਾ ਹੀ ਉਸ ਨੂੰ ਸੁਣਿਆ ਜਾਵੇ। ਬੈਠਕ ਦੌਰਾਨ ਸੁੱਚਾ ਸਿੰਘ ਲੰਗਾਹ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਮੁਆਫੀ ਲਈ ਸਾਫ ਤੌਰ ‘ਤੇ ਇਨਕਾਰ ਕਰ ਦਿੱਤਾ ਗਿਆ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …