Breaking News
Home / ਭਾਰਤ / ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 32 ਲੱਖ ਵੱਲ ਨੂੰ ਵਧਿਆ

ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 32 ਲੱਖ ਵੱਲ ਨੂੰ ਵਧਿਆ

Image Courtesy :jagbani(punjabkesar)

ਰੂਸ ਵਲੋਂ ਇਕ ਹੋਰ ਕਰੋਨਾ ਵੈਕਸੀਨ ਲਾਂਚ ਕਰਨ ਦੀ ਤਿਆਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 32 ਲੱਖ ਵੱਲ ਨੂੰ ਵਧਦਿਆਂ 31 ਲੱਖ 72 ਹਜ਼ਾਰ ਨੂੰ ਟੱਪ ਚੁੱਕਿਆ ਹੈ ਅਤੇ 24 ਲੱਖ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ। ਭਾਰਤ ਵਿਚ ਹੁਣ ਤੱਕ ਕਰੋਨਾ ਕਰਕੇ 59 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਉਧਰ ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 2 ਕਰੋੜ 38 ਲੱਖ ਤੋਂ ਜ਼ਿਆਦਾ ਹੋ ਚੁੱਕੀ ਹੈ ਅਤੇ 1 ਕਰੋੜ 64 ਲੱਖ ਦੇ ਕਰੀਬ ਕਰੋਨਾ ਮਰੀਜ਼ ਤੰਦਰੁਸਤ ਵੀ ਹੋ ਚੁੱਕੇ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਕਰੋਨਾ ਹੁਣ ਤੱਕ 8 ਲੱਖ 17 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਲੈ ਚੁੱਕਾ ਹੈ। ਧਿਆਨ ਰਹੇ ਕਿ ਪੀਜੀਆਈ ਚੰਡੀਗੜ੍ਹ ਸਮੇਤ ਭਾਰਤ ਵਿਚ 17 ਸਥਾਨਾਂ ‘ਤੇ ਆਕਸਫੋਰਡ ਯੂਨੀਵਰਸਿਟੀ ਦੀ ਕਰੋਨਾ ਵੈਕਸੀਨ ਦੇ ਫੇਜ 2 ਤੇ 3 ਦੇ ਟਰਾਇਲ ਸ਼ੁਰੂ ਹੋ ਗਏ ਹਨ। ਇਸ ਦੇ ਚੱਲਦਿਆਂ ਰੂਸ ਇਕ ਹੋਰ ਕਰੋਨਾ ਵੈਕਸੀਨ ਲਾਂਚ ਕਰਨ ਦੀ ਤਿਆਰੀ ਵਿਚ ਹੈ। ਰੂਸ ਦਾ ਦਾਅਵਾ ਹੈ ਕਿ ਪਹਿਲੀ ਵੈਕਸੀਨ ਲਗਾਉਣ ਤੋਂ ਬਾਅਦ ਲੋਕਾਂ ਵਿਚ ਜੋ ਸਾਈਡ ਇਫੈਕਟ ਦਿਸੇ ਸਨ, ਉਹ ਹੁਣ ਨਵੀਂ ਵੈਕਸੀਨ ਦੀ ਡੋਜ਼ ਵਿਚ ਨਹੀਂ ਹੋਵੇਗਾ। ਉਧਰ ਅਮਰੀਕਾ ਦੇ ਵਿਗਿਆਨੀਆਂ ਨੇ ਸਲਾਹ ਦਿੱਤੀ ਹੈ ਕਿ ਜਲਦਬਾਜ਼ੀ ਵਿਚ ਕਰੋਨਾ ਦੀ ਵੈਕਸੀਨ ਨੂੰ ਮਨਜੂਰੀ ਨਾ ਦਿੱਤੀ ਜਾਵੇ।

Check Also

ਜਲ ਮੰਤਰੀ ਆਤਿਸ਼ੀ ਨੇ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਕੀਤੀ ਖਤਮ

ਸਿਹਤ ਖਰਾਬ ਹੋਣ ਕਾਰਨ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ …