ਭੂਸ਼ਣ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਵਕੀਲ ਪ੍ਰਸ਼ਾਂਤ ਭੂਸ਼ਣ ਦੇ ਅਦਾਲਤ ਦੀ ਮਾਣਹਾਨੀ ਮਾਮਲੇ ਵਿਚ ਅਟਾਰਨੀ ਜਨਰਲ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਭੂਸ਼ਣ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇ। ਅਟਾਰਨੀ ਜਨਰਲ ਨੇ ਕਿਹਾ ਕਿ ਭੂਸ਼ਣ ਨੂੰ ਸਜ਼ਾ ਨਾ ਦਿੱਤੀ ਜਾਵੇ। ਇਸ ਦੇ ਜਵਾਬ ਵਿਚ ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਸ਼ਾਂਤ ਭੂਸ਼ਣ ਨੇ ਆਪਣੀ ਟਿੱਪਣੀ ਦੇ ਜਵਾਬ ਵਿਚ ਜੋ ਬਿਆਨ ਦਿੱਤਾ ਹੈ, ਉਹ ਵੱਧ ਅਪਮਾਨਜਨਕ ਹੈ। ਦੱਸਣਯੋਗ ਹੈ ਕਿ 2009 ਵਿਚ ਇਕ ਇੰਟਰਵਿਊ ਦੌਰਾਨ ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਸੁਪਰੀਮ ਕੋਰਟ ਦੇ 8 ਸਾਬਕਾ ਚੀਫ ਜਸਟਿਸਾਂ ਨੂੰ ਭ੍ਰਿਸ਼ਟ ਕਿਹਾ ਸੀ। ਜਿਸ ‘ਤੇ ਉਨ੍ਹਾਂ ਨੇ ਪਿਛਲੀ ਸੁਣਵਾਈ ਵਿਚ ਮੁਆਫੀ ਨਹੀਂ ਮੰਗੀ ਪਰ ਅਫਸੋਸ ਪ੍ਰਗਟਾਇਆ ਸੀ। ਸੁਣਵਾਈ ਦੌਰਾਨ ਅਟਾਰਨੀ ਜਨਰਲ ਨੇ ਕਿਹਾ ਕਿ ਅਦਾਲਤ ਵਿਚ ਭ੍ਰਿਸ਼ਟਾਚਾਰ ਨੂੰ ਲੈ ਕੇ ਕਈ ਸਾਬਕਾ ਜੱਜ ਵੀ ਬੋਲ ਚੁੱਕੇ ਹਨ। ਸੁਪਰੀਮ ਕੋਰਟ ਨੇ ਹੁਣ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਦੀ ਸਜ਼ਾ ਉੱਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …