ਡੇਰਾ ਮੁਖੀ ਦੀਆਂ ਜੇਲ੍ਹ ਵਿਚੋਂ ਬਾਹਰ ਆਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਰਹੀਆਂ ਫੇਲ੍ਹ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਜੇਲ੍ਹ ‘ਚ ਪਹੁੰਚੇ ਨੂੰ ਅੱਜ ਤਿੰਨ ਸਾਲ ਹੋ ਗਏ ਹਨ। ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਜਬਰ ਜਨਾਹ ਮਾਮਲੇ ਵਿਚ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਦੋਸ਼ੀ ਕਰਾਰ ਦੇ ਕੇ ਜੇਲ੍ਹ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਸ ਨੂੰ ਦਸ-ਦਸ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ। ਉਦੋਂ ਤੋਂ ਰਾਮ ਰਹੀਮ ਹਰਿਆਣਾ ਦੀ ਸੋਨਾਰੀਆ ਜੇਲ੍ਹ ਵਿਚ ਸਲਾਖਾਂ ਦੇ ਪਿੱਛੇ ਹੈ। ਤਿੰਨ ਸਾਲਾਂ ਵਿਚ ਪਤਾ ਨਹੀਂ ਕਿੰਨੀ ਵਾਰ ਰਾਮ ਰਹੀਮ ਨੇ ਜੇਲ੍ਹ ਵਿਚੋਂ ਬਾਹਰ ਆਉਣ ਦੀ ਕੋਸ਼ਿਸ਼ ਕੀਤੀ। ਕਦੇ ਮਾਂ ਦੀ ਬਿਮਾਰੀ, ਕਦੇ ਪੁੱਤਰ ਦੇ ਵਿਆਹ ਅਤੇ ਕਦੇ ਖੇਤੀ ਕਰਨ ਦੀ ਦਲੀਲ ਦਿੱਤੀ, ਪਰ ਕੋਈ ਬਹਾਨਾ ਕੰਮ ਨਹੀਂ ਆਇਆ। ਧਿਆਨ ਰਹੇ ਕਿ ਜਦੋਂ ਡੇਰਾ ਮੁਖੀ ਨੂੰ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ ਤਾਂ ਉਸ ਸਮੇਂ ਪੰਚਕੂਲਾ ਵਿਚ ਦੰਗੇ ਭੜਕ ਗਏ ਸਨ ਅਤੇ 50 ਤੋਂ ਜ਼ਿਆਦਾ ਮੌਤਾਂ ਹੋ ਗਈਆਂ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …