
27 ਅਗਸਤ ਨੂੰ ਸੁਣਾਇਆ ਜਾਵੇਗਾ ਫੈਸਲਾ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਡੀਜਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ ਹੋਈਆਂ ਹਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਪੂਰੀ ਸੰਭਾਵਨਾ ਹੈ। ਆਈ.ਏ.ਐਸ. ਅਫਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਅਤੇ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੈਣੀ ਖਿਲਾਫ ਦਰਜ ਕਤਲ ਦੀ ਧਾਰਾ 302 ਤੋਂ ਬਾਅਦ ਮੁਹਾਲੀ ਦੀ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਸੁਣਵਾਈ ਹੋਈ। ਅਦਾਲਤ ਨੇ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਦੋ ਦਿਨਾਂ ਦੀ ਰੋਕ ਲਗਾ ਦਿੱਤੀ ਹੈ। ਹੁਣ 27 ਅਗਸਤ ਨੂੰ ਰਜਨੀਸ਼ ਗਰਗ ਦੀ ਅਦਾਲਤ ਵਲੋਂ ਅੰਤਿਮ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੇ ਵਕੀਲਾਂ ਰਾਹੀਂ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਸੀ।