![](https://parvasinewspaper.com/wp-content/uploads/2020/08/2018_9image_13_59_331080000aap11-ll-300x200.jpg)
ਅਮਨ ਅਰੋੜਾ ਨੇ ਮਤਾ ਪੇਸ਼ ਕਰਨ ਲਈ ਸਪੀਕਰ ਕੋਲੋਂ ਮੰਗੀ ਇਜਾਜ਼ਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਇਕ ਰੋਜ਼ਾ ਮਾਨਸੂਨ ਇਜਲਾਸ ਵਿਚ ਆਮ ਆਦਮੀ ਪਾਰਟੀ ਤਿੰਨ ਖੇਤੀ ਆਰਡੀਨੈਂਸਾਂ ਦਾ ਮੁੱਦਾ ਉਠਾਏਗੀ। ਇਨ੍ਹਾਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਮਤਾ ਪੇਸ਼ ਕਰਨ ਲਈ ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਕੋਲੋਂ ਇਜ਼ਾਜਤ ਮੰਗੀ ਹੈ। ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਦੇਸ਼ ਦੇ ਸੰਘੀ ਢਾਂਚੇ ਦੇ ਉਲਟ ਹੋਣ ਕਾਰਨ ਰਾਜਾਂ ਦੇ ਅਧਿਕਾਰਾਂ ਨੂੰ ਢਾਹ ਲਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਰਡੀਨੈਂਸਾਂ ਨਾਲ ਪੰਜਾਬ ਦੀ ਪੇਂਡੂ ਅਰਥ ਵਿਵਸਥਾ ਤਹਿਸ-ਨਹਿਸ ਹੋ ਜਾਵੇਗੀੇ। ਧਿਆਨ ਰਹੇ ਕਿ ਲੰਘੇ ਤਿੰਨ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਵੀ ਇਸ ਖੇਤੀ ਆਰਡੀਨੈਂਸਾਂ ਖਿਲਾਫ ਸੰਘਰਸ਼ ਵਿੱਢਿਆ ਹੋਇਆ ਹੈ।