Breaking News
Home / ਪੰਜਾਬ / ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੀ ਹੋਇਆ ਕਰੋਨਾ

ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੀ ਹੋਇਆ ਕਰੋਨਾ

Image Courtesy :jagbani(punjabkesar)

ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਅਤੇ ਹਰਦਿਆਲ ਕੰਬੋਜ ਵੀ ਕਰੋਨਾ ਦੀ ਲਪੇਟ ‘ਚ
ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 44 ਹਜ਼ਾਰ ਤੋਂ ਟੱਪੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਵੀ ਕਰੋਨਾ ਪਾਜ਼ੀਟਿਵ ਪਾਏ ਗਏ ਹਨ। ਅਰੋੜਾ ਨੇ ਇਹ ਜਾਣਕਾਰੀ ਖੁਦ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਆਪਣੇ-ਆਪ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਚ ਇਕਾਂਤਵਾਸ ਕਰ ਲਿਆ ਹੈ। ਇਸੇ ਦੌਰਾਨ ਹਲਕਾ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਵੀ ਕਰੋਨਾ ਤੋਂ ਪੀੜਤ ਹੋ ਗਏ ਹਨ। ਇਸ ਤੋਂ ਪਹਿਲਾਂ ਵੀ ਕਈ ਵਿਧਾਇਕ ਕਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ। ਧਿਆਨ ਰਹੇ ਕਿ ਆਉਂਦੀ 28 ਅਗਸਤ ਨੂੰ ਵਿਧਾਨ ਸਭਾ ਦੇ ਰੱਖੇ ਇੱਕ ਦਿਨ ਦੇ ਮਾਨਸੂਨ ਇਲਜਾਸ ਦੇ ਮੱਦੇਨਜ਼ਰ ਹਰੇਕ ਮੰਤਰੀ ਅਤੇ ਵਿਧਾਇਕ ਲਈ ਕਰੋਨਾ ਟੈਸਟ ਕਰਾਉਣਾ ਲਾਜ਼ਮੀ ਹੈ। ਜਿਸ ਨੂੰ ਲੈ ਕੇ ਕਰੋਨਾ ਟੈਸਟਿੰਗ ਸ਼ੁਰੂ ਹੋ ਗਈ ਹੈ। ਇਸੇ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅੱਜ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵਲੋਂ ਕਰੋਨਾ ਟੈਸਟ ਕਰਾਇਆ ਗਿਆ। ਇਸਦੇ ਚੱਲਦਿਆਂ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 44 ਹਜ਼ਾਰ ਤੋਂ ਟੱਪ ਚੁੱਕੀ ਹੈ ਅਤੇ 29 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 14 ਹਜ਼ਾਰ ਤੋਂ ਜ਼ਿਆਦਾ ਹੈ ਅਤੇ 1160 ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਉੱਘੇ ਸਿੱਖਿਆ ਸ਼ਾਸਤਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਸਾਬਕਾ ਉਪ-ਚੇਅਰਮੈਨ ਡਾ. ਸੁਰੇਸ਼ ਟੰਡਨ ਵਾਸੀ ਲੁਧਿਆਣਾ ਦੀ ਕਰੋਨਾ ਨਾਲ ਮੌਤ ਹੋ ਗਈ ਹੈ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …