1.1 C
Toronto
Wednesday, February 25, 2026
spot_img
Homeਭਾਰਤਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 32 ਲੱਖ ਤੱਕ ਅੱਪੜੀ

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 32 ਲੱਖ ਤੱਕ ਅੱਪੜੀ

Image Courtesy :jagbani(punjabkesar)

ਕੇਜਰੀਵਾਲ ਨੇ ਕਿਹਾ – ਦਿੱਲੀ ‘ਚ ਹਰ ਰੋਜ਼ 40 ਹਜ਼ਾਰ ਕਰੋਨਾ ਟੈਸਟ ਹੋਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 32 ਲੱਖ ਵੱਲ ਨੂੰ ਵਧਦਿਆਂ 32 ਲੱਖ 40 ਹਜ਼ਾਰ ਤੋਂ ਪਾਰ ਹੋ ਗਈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 67 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿਚ 25 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋ ਚੁੱਕੇ ਹਨ ਅਤੇ 60 ਹਜ਼ਾਰ ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਮੀਟਿੰਗ ਕੀਤੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਕਰੋਨਾ ਨੂੰ ਵਧਣ ਤੋਂ ਰੋਕਣ ਲਈ ਹੁਣ ਅਸੀਂ ਹਰ ਰੋਜ਼ 40 ਹਜ਼ਾਰ ਟੈਸਟ ਕਰਾਂਗੇ।
ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 2 ਕਰੋੜ 40 ਲੱਖ ਨੂੰ ਪਾਰ ਕਰ ਗਿਆ ਅਤੇ 1 ਕਰੋੜ 66 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਕਰੋਨਾ ਕਰਕੇ 8 ਲੱਖ 24 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ।

RELATED ARTICLES
POPULAR POSTS