
ਕੈਪਟਨ ਅਮਰਿੰਦਰ ਤੇ ਮਮਤਾ ਬੈਨਰਜੀ ਦਾ ਸੁਝਾਅ – ਨੀਟ ਤੇ ਜੇ.ਈ.ਈ. ਪ੍ਰੀਖਿਆਵਾਂ ਦੀ ਤਰੀਕ ਅੱਗੇ ਪਾਉਣ ਲਈ ਮੁੱਖ ਮੰਤਰੀਆਂ ਨੂੰ ਸੁਪਰੀਮ ਕੋਰਟ ਜਾਣਾ ਚਾਹੀਦੈ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਨੀਟ ਤੇ ਜੇਈਈ ਦਾਖਲਾ ਪ੍ਰੀਖਿਆਵਾਂ ਨੂੰ ਲੈ ਕੇ ਕਾਂਗਰਸ ਸ਼ਾਸਤ ਪ੍ਰਦੇਸ਼ਾਂ ਸਮੇਤ ਤਿੰਨ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਦੇ ਨਾਲ ਮੀਟਿੰਗ ਕੀਤੀ। ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਹ ਸੁਝਾਅ ਦਿੱਤਾ ਹੈ ਕਿ ਪ੍ਰੀਖਿਆਵਾਂ ਦੀ ਤਰੀਕ ਅੱਗੇ ਵਧਾਉਣ ਲਈ ਮੁੱਖ ਮੰਤਰੀਆਂ ਨੂੰ ਸੁਪਰੀਮ ਕੋਰਟ ਜਾਣਾ ਚਾਹੀਦਾ ਹੈ। ਇਸੇ ਦੌਰਾਨ ਬਾਲੀਵੁੱਡ ਸਟਾਰ ਸੋਨੂੰ ਸੂਦ ਵੀ ਵਿਦਿਆਰਥੀਆਂ ਦੇ ਸਮਰਥਨ ਵਿਚ ਆ ਖੜ੍ਹੇ ਹੋਏ ਹਨ। ਇਸ ਸਬੰਧੀ ਸੋਨੂੰ ਸੂਦ ਨੇ ਕਿਹਾ ਕਿ ਬੱਚਿਆਂ ਨੂੰ ਇਸ ਮਹਾਂਮਾਰੀ ਦੌਰਾਨ ਪ੍ਰੀਖਿਆ ਦੇਣ ਲਈ ਬਾਹਰ ਨਿਕਲਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਸੋਨੂੰ ਸੂਦ ਨੇ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਬੱਚਿਆਂ ਨੂੰ ਘੱਟੋ ਘੱਟ ਤਿੰਨ ਮਹੀਨੇ ਦਾ ਸਮਾਂ ਦੇਣਾ ਚਾਹੀਦਾ ਹੈ ਤਾਂ ਜੋ ਬੱਚੇ ਮਾਨਸਿਕ ਰੂਪ ‘ਚ ਤਿਆਰ ਹੋ ਕੇ ਪ੍ਰੀਖਿਆਵਾਂ ਵਿਚ ਸ਼ਾਮਲ ਹੋ ਸਕਣ।