-10.7 C
Toronto
Tuesday, January 20, 2026
spot_img
Homeਪੰਜਾਬਕਰੋਨਾ ਕਾਰਨ ਪੰਜਾਬ ਨੂੰ 25 ਹਜ਼ਾਰ ਕਰੋੜ ਰੁਪਏ ਦਾ ਪਏਗਾ ਘਾਟਾ

ਕਰੋਨਾ ਕਾਰਨ ਪੰਜਾਬ ਨੂੰ 25 ਹਜ਼ਾਰ ਕਰੋੜ ਰੁਪਏ ਦਾ ਪਏਗਾ ਘਾਟਾ

Image Courtesy :jagbani(punjabkesar)

ਕੈਪਟਨ ਅਮਰਿੰਦਰ ਨੇ ਕਿਹਾ – ਸਾਰੇ ਮੁੱਖ ਮੰਤਰੀ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਕੋਲ ਜਾ ਕੇ ਆਪਣੇ ਰਾਜਾਂ ਦੀ ਆਰਥਿਕ ਹਾਲਤ ਬਾਰੇ ਦੱਸਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰੋਨਾ ਕਾਰਨ ਇਸ ਸਾਲ ਪੰਜਾਬ ਨੂੰ 25000 ਕਰੋੜ ਰੁਪਏ ਦਾ ਘਾਟਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਮੁੱਖ ਮੰਤਰੀਆਂ ਨੂੰ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਕੋਲ ਜਾਣਾ ਚਾਹੀਦਾ ਹੈ ਤੇ ਰਾਜਾਂ ਦੀ ਆਰਥਿਕ ਹਾਲਤ ਬਾਰੇ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਨੇ ਇਹ ਗੱਲਾਂ ਸੋਨੀਆ ਗਾਂਧੀ ਵਲੋਂ ਸੱਦੀ ਗੈਰ ਭਾਜਪਾਈ ਸਰਕਾਰਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦੌਰਾਨ ਕਹੀਆਂ। ਇਸ ਮੌਕੇ ਸੋਨੀਆ ਗਾਂਧੀ ਨੇ ਦਾਅਵਾ ਕੀਤਾ ਕਿ ਨਵੀਂ ਕੌਮੀ ਸਿੱਖਿਆ ਨੀਤੀ ਦੇਸ਼ ਦੇ ਪ੍ਰਗਤੀਸ਼ੀਲ, ਧਰਮਨਿਰਪੱਖ ਤੇ ਵਿਗਿਆਨਕ ਕਦਰਾਂ ਕੀਮਤਾਂ ਲਈ ਝਟਕਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੀਐੱਸਟੀ ‘ਤੇ ਰਾਜਾਂ ਨੂੰ ਨੁਕਸਾਨ ਭਰਪਾਈ ਤੋਂ ਇਨਕਾਰ ਕਰਨਾ ਮੋਦੀ ਸਰਕਾਰ ਵੱਲੋਂ ਰਾਜਾਂ ਦੇ ਲੋਕਾਂ ਨਾਲ ਧੋਖੇ ਤੋਂ ਇਲਾਵਾ ਹੋਰ ਕੁੱਝ ਨਹੀਂ। ਉਨ੍ਹਾਂ ਕਿਹਾ ਕਿ ਰਾਜਾਂ ਨੂੰ ਜੀਐੱਸਟੀ ਦਾ ਮੁਆਵਜ਼ਾ ਦੇਣ ਤੋਂ ਇਨਕਾਰ ਰਾਜਾਂ ਤੇ ਭਾਰਤ ਵਾਸੀਆਂ ਨਾਲ ਧੋਖਾ ਹੈ।

RELATED ARTICLES
POPULAR POSTS