ਅਕਾਲੀ-ਭਾਜਪਾ ਆਗੂਆਂ ਦੀ ਪਿੰਡਾਂ ਵਿਚ ਐਂਟਰੀ ਹੋਣ ਲੱਗੀ ਬੈਨ
ਮਾਨਸਾ/ਬਿਊਰੋ ਨਿਊਜ਼
ਕਿਸਾਨਾਂ ਵਲੋਂ ਤਿੰਨ ਖੇਤੀ ਮਾਰੂ ਆਰਡੀਨੈਂਸਾਂ ਖ਼ਿਲਾਫ਼ ਚਲਾਏ ਜਾ ਰਹੇ ਸੂਬਾ ਪੱਧਰੀ ਨਾਕਾਬੰਦੀ ਸੰਘਰਸ਼ ਵਿੱਚ ਅੱਜ ਜ਼ਿਲ੍ਹਾ ਮਾਨਸਾ ਦੇ ਅਨੇਕਾਂ ਪਿੰਡਾਂ ਦੇ ਨਾਕਿਆਂ ‘ਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ ਤੇ ਅਕਾਲੀ-ਭਾਜਪਾ ਆਗੂਆਂ ਨੂੰ ਪਿੰਡਾਂ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ। ਇਨ੍ਹਾਂ ਪ੍ਰਦਰਸ਼ਨਾਂ ਵਿੱਚ ਵਿਸ਼ੇਸ਼ ਕਰਕੇ ਔਰਤਾਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ, ਜਿਨ੍ਹਾਂ ਨੇ ਕਿਸਾਨ ਦੋਖੀ ਸਰਕਾਰਾਂ ਦਾ ਰੱਜ ਕੇ ਸਿਆਪਾ ਕੀਤਾ। ਜ਼ਿਲ੍ਹੇ ਦੇ 81 ਪਿੰਡਾਂ ਵਿੱਚ ਨਾਕਾਬੰਦੀ ਇਕੱਠਾਂ ਦੌਰਾਨ ਬੁਲਾਰਿਆਂ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਤੇ ਖੇਤੀ ਉਜਾੜੂ ਰਵਈਏ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਆਰਡੀਨੈਂਸਾਂ, ਬਿਜਲੀ ਬਿੱਲ ਅਤੇ ਤੇਲ ਕੀਮਤ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਧਿਆਨ ਰਹੇ ਕਿ ਲੰਘੇ ਕੱਲ੍ਹ ਵੀ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਕਿਸਾਨਾਂ ਵਲੋਂ ਕਈ ਪਿੰਡਾਂ ਵਿਚ ਪ੍ਰਦਰਸ਼ਨ ਕੀਤੇ ਗਏ ਸਨ।
Check Also
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …