Breaking News
Home / ਪੰਜਾਬ / ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਕਰੋਨਾ ਪਾਜ਼ੇਟਿਵ ਦੱਸਣਾ ਇਕ ਸਾਜਿਸ਼

ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਕਰੋਨਾ ਪਾਜ਼ੇਟਿਵ ਦੱਸਣਾ ਇਕ ਸਾਜਿਸ਼

Image Courtesy :punjabi.sachkahoon

ਅਮਨ ਅਰੋੜਾ ਨੇ ਕਿਹਾ – ਕੈਪਟਨ ਸਰਕਾਰ ਦੀ ਵਿਰੋਧੀ ਧਿਰ ਨੂੰ ਇਜਲਾਸ ਤੋਂ ਦੂਰ ਰੱਖਣ ਦੀ ਚਾਲ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਉਤੇ ‘ਆਪ’ ਵਿਧਾਇਕ ਅਮਨ ਅਰੋੜਾ ਨੇ ਸਵਾਲ ਚੁੱਕੇ ਹਨ। ਅਮਨ ਅਰੋੜਾ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਰਕਾਰ ਦੀ ਚਾਲ ਹੋ ਸਕਦੀ ਹੈ ਕਿ ਵਿਰੋਧੀ ਧਿਰ ਨੂੰ ਵਿਧਾਨ ਸਭਾ ਦੇ ਇਜਲਾਸ ਤੋਂ ਦੂਰ ਰੱਖਿਆ ਜਾਵੇ। ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਪਤਾ ਹੈ ਕਿ ‘ਆਪ’ ਤੇ ਅਕਾਲੀ ਦਲ ਦੇ ਵਿਧਾਇਕਾਂ ਦੀਆਂ ਵਿਧਾਨ ਸਭਾ ਇਜਲਾਸ ਨੂੰ ਲੈ ਕੇ ਸੂਬਾ ਸਰਕਾਰ ਨੂੰ ਘੇਰਨ ਲਈ ਮੀਟਿੰਗਾਂ ਹੋ ਰਹੀਆਂ ਹਨ। ਇਸ ਲਈ ਸ਼ੱਕ ਹੈ ਕਿ ਕਿਤੇ ਸਰਕਾਰ ਵੱਲੋਂ ਕੋਝੀ ਸਾਜ਼ਿਸ਼ ਤਾਂ ਨਹੀਂ ਕਿ ਵਿਰੋਧੀ ਧਿਰਾਂ ਦੇ ਵਿਧਾਇਕਾਂ ਨੂੰ ਪਾਜ਼ੇਟਿਵ ਕਰਕੇ 14 ਦਿਨ ਲਈ ਏਕਾਂਤਵਾਸ ਭੇਜ ਦਿੱਤਾ ਜਾਵੇ। ਉਨ੍ਹਾਂ ਅਕਾਲੀ ਦਲ ਦੇ ਵਿਧਾਇਕ ਗੁਰਪ੍ਰਤਾਪ ਵਡਾਲਾ ਤੇ ਮਨਜੀਤ ਬਿਲਾਸਪੁਰਾ ਨੂੰ ਫੋਨ ਕਰਕੇ ਕਿਹਾ ਕਿ ਉਹ ਪ੍ਰਾਈਵੇਟ ਲੈਬ ਤੋਂ ਆਪਣਾ ਦੁਬਾਰਾ ਟੈਸਟ ਕਰਾਉਣ ਤਾਂ ਜੋ ਸ਼ੰਕਾ ਦੂਰ ਹੋ ਜਾਵੇ ਕਿ ਉਨ੍ਹਾਂ ਦਾ ਸ਼ੱਕ ਸਹੀ ਹੈ ਜਾਂ ਗਲਤ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …