![](https://parvasinewspaper.com/wp-content/uploads/2020/08/2019_8image_13_05_151008566vidhan6-ll-300x200.jpg)
‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰ ਵੀ ਕਰੋਨਾ ਦੀ ਲਪੇਟ ‘ਚ
ਪੰਜਾਬ ਵਿਚ ਕਰੋਨਾ ਪੀੜਤਾਂ ਦਾ ਅੰਕੜਾ 45 ਹਜ਼ਾਰ ਤੋਂ ਟੱਪਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ 28 ਅਗਸਤ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਕ ਦਿਨਾ ਮਾਨਸੂਨ ਇਜਲਾਸ ਤੋਂ ਪਹਿਲਾਂ 23 ਵਿਧਾਇਕਾਂ ਦੀਆਂ ਕਰੋਨਾ ਰਿਪੋਰਟਾਂ ਪਾਜ਼ੀਟਿਵ ਆਈਆਂ ਹਨ ਅਤੇ ਕਈ ਵਿਧਾਇਕਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰ ਦੀ ਕਰੋਨਾ ਰਿਪੋਰਟ ਵੀ ਪਾਜ਼ੇਟਿਵ ਆ ਗਈ ਹੈ। ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ, ਮਦਨ ਲਾਲ ਜਲਾਲਪੁਰ, ਹਰਦਿਆਲ ਕੰਬੋਜ, ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 45 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ ਅਤੇ 30 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 14 ਹਜ਼ਾਰ ਦੇ ਕਰੀਬ ਹੈ ਅਤੇ 1200 ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ।