Breaking News
Home / ਭਾਰਤ / ਭਾਰਤ ‘ਚ ਇਕ ਦਿਨ ਵਿਚ ਹੀ 76 ਹਜ਼ਾਰ ਕਰੋਨਾ ਮਾਮਲਿਆਂ ਦੀ ਪੁਸ਼ਟੀ

ਭਾਰਤ ‘ਚ ਇਕ ਦਿਨ ਵਿਚ ਹੀ 76 ਹਜ਼ਾਰ ਕਰੋਨਾ ਮਾਮਲਿਆਂ ਦੀ ਪੁਸ਼ਟੀ

Image Courtesy :jagbani(punjabkesar)

ਦੇਸ਼ ਵਿਚ ਕਰੋਨਾ ਮਰੀਜ਼ਾਂ ਦਾ ਗਿਣਤੀ 33 ਲੱਖ ਤੋਂ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ ਦੇਸ਼ ਵਿਚ 76 ਹਜ਼ਾਰ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸਦੇ ਚੱਲਦਿਆਂ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 33 ਲੱਖ 14 ਹਜ਼ਾਰ ਤੋਂ ਪਾਰ ਹੋ ਗਈ। ਭਾਰਤ ਵਿਚ 26 ਲੱਖ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਹੋ ਚੁੱਕੇ ਹਨ ਅਤੇ 61 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਕ੍ਰਿਸ਼ਨਪਾਲ ਗੁੱਜਰ ਵੀ ਕਰੋਨਾ ਤੋਂ ਪੀੜਤ ਹੋ ਗਏ ਹਨ। ਉਧਰ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ 43 ਲੱਖ ਤੋਂ ਟੱਪ ਚੁੱਕਾ ਹੈ ਅਤੇ 1 ਕਰੋੜ 69 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਸੰਸਾਰ ਭਰ ਵਿਚ ਹੁਣ ਤੱਕ 8 ਲੱਖ ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ।

Check Also

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …