ਅਕਾਲੀ-ਭਾਜਪਾ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਪਿੰਡਾਂ ‘ਚ ਦਾਖਲ ਹੋਣ ਤੋਂ ਰੋਕਣ ਲਈ ਲਗਾਏ ਧਰਨੇ
ਸੰਗਰੂਰ/ਬਿਊਰੋ ਨਿਊਜ਼
ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦਾ ਪੰਜਾਬ ਵਿਚ ਵਿਰੋਧ ਲਗਾਤਾਰ ਜਾਰੀ ਹੈ। ਇਸੇ ਤਹਿਤ ਸੰਗਰੂਰ ਦੇ ਪਿੰਡਾਂ ਵਿਚ ਅੱਜ ਤੀਜੇ ਦਿਨ ਵੀ ਅਕਾਲੀ-ਭਾਜਪਾ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਪਿੰਡਾਂ ਵਿਚ ਦਾਖਲ ਹੋਣ ਤੋਂ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡਾਂ ਵਿਚ ਨਾਕੇਬੰਦੀ ਕੀਤੀ ਗਈ। ਕਿਸਾਨਾਂ ਵਲੋਂ ਪਿੰਡਾਂ ਵਿਚ ਧਰਨੇ ਲਗਾ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਸੰਘਰਸ਼ ਕਰ ਰਹੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਖੇਤੀ ਵਿਰੋਧੀ ਆਰਡੀਨੈਂਸ, ਬਿਜਲੀ ਸੋਧ ਬਿੱਲ 2020 ਅਤੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Check Also
ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ
ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …