Breaking News
Home / ਪੰਜਾਬ / ਭਾਜਪਾ ਸਰਕਾਰ ਥੋਪ ਰਹੀ ਹੈ ਜੇ.ਈ.ਈ. ਅਤੇ ਨੀਟ ਦੀਆਂ ਪ੍ਰੀਖਿਆਵਾਂ

ਭਾਜਪਾ ਸਰਕਾਰ ਥੋਪ ਰਹੀ ਹੈ ਜੇ.ਈ.ਈ. ਅਤੇ ਨੀਟ ਦੀਆਂ ਪ੍ਰੀਖਿਆਵਾਂ

Image Courtesy :jagbani(punjabkesar)

ਵਿਜੈ ਇੰਦਰ ਸਿੰਗਲਾ ਨੇ ਕਿਹਾ – ਅਸੀਂ ਬੱਚਿਆਂ ਦੀ ਜਾਨ ਨਾਲ ਸਮਝੌਤਾ ਨਹੀਂ ਕਰ ਸਕਦੇ
ਚੰਡੀਗੜ੍ਹ/ਬਿਊਰੋ ਨਿਊਜ਼
ਸਤੰਬਰ ਮਹੀਨੇ ਦੌਰਾਨ ਨੀਟ ਤੇ ਜੇਈਈ ਪ੍ਰੀਖਿਆਵਾਂ ਲੈਣ ਲਈ ਬੱਜ਼ਿਦ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਰੜੇ ਹੱਥੀਂ ਲਿਆ। ਸਿੰਗਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਬੱਚਿਆਂ ‘ਤੇ ਪ੍ਰੀਖਿਆਵਾਂ ਥੋਪ ਰਹੀ ਹੈ, ਪਰ ਅਸੀਂ ਕਿਸੇ ਵੀ ਕੀਮਤ ‘ਤੇ ਬੱਚਿਆਂ ਦੀ ਜਾਨ ਨਾਲ ਸਮਝੌਤਾ ਨਹੀਂ ਕਰਦੇ। ਇਸ ਲਈ ਕਾਂਗਰਸ ਪਾਰਟੀ ਇਨ੍ਹਾਂ ਪ੍ਰੀਖਿਆਵਾਂ ਦਾ ਵਿਰੋਧ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸੁਪਰੀਮ ਕੋਰਟ ਵਿਚ ਸਮੀਖਿਆ ਪਟੀਸ਼ਨ ਦਾਖ਼ਲ ਕਰੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੇ ਲਈ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਅਹਿਮ ਪ੍ਰੀਖਿਆਵਾਂ ਲਈ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਮਾਨਸਿਕ ਤੌਰ ‘ਤੇ ਸ਼ਾਂਤ ਹੋਣਾ ਲਾਜ਼ਮੀ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …