Breaking News
Home / ਭਾਰਤ / ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿ ਅਧਿਕਾਰੀਆਂ ਦੀ ਹੋਈ ਮੀਟਿੰਗ

ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿ ਅਧਿਕਾਰੀਆਂ ਦੀ ਹੋਈ ਮੀਟਿੰਗ

ਪੁਲ ਨਿਰਮਾਣ ਲਈ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਲਿਆ ਜਾਇਜ਼ਾ
ਕਲਾਨੌਰ/ਬਿਊਰੋ ਨਿਊਜ਼
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੀ ਸੰਗਤ ਦੀ ਸਹੂਲਤ ਲਈ ਪਾਕਿਸਤਾਨ ਵਾਲੇ ਪਾਸੇ ‘ਜ਼ੀਰੋ ਲਾਈਨ’ ਕੋਲ ਪੁਲ ਬਣਾਉਣ ਲਈ ਦੋਵਾਂ ਦੇਸ਼ਾਂ ਦੇ ਉੱਚ ਅਧਿਕਾਰੀਆਂ ਦੀ ਅਹਿਮ ਮੀਟਿੰਗ ਅੱਜ ਡੇਰਾ ਬਾਬਾ ਨਾਨਕ ਵਿਖੇ ਹੋਈ। ਇਸ ਤੋਂ ਬਾਅਦ ਭਾਰਤ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਤੇ ਪਾਕਿਸਤਾਨ ਦੇ ਟੈਕਨੀਕਲ ਇੰਜੀਨੀਅਰਾਂ ਦੇ ਚਾਰ-ਚਾਰ ਮੈਂਬਰੀ ਵਫ਼ਦ ਵੱਲੋਂ ਪੁਲ ਦਾ ਸਰਵੇ ਕੀਤਾ ਗਿਆ। ਇਸ ਮੌਕੇ ‘ਤੇ ਬੀਐਸਐਫ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਅਧਿਕਾਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਸਰਹੱਦ ‘ਤੇ ਹੋਈ ਮੀਟਿੰਗ ਦਾ ਮੁੱਖ ਮਨੋਰਥ ਪਾਕਿਸਤਾਨ ਵਾਲੇ ਪਾਸੇ ਬਣਾਏ ਜਾਣ ਵਾਲੇ ਕਰਤਾਰਪੁਰ ਲਾਂਘੇ ਦੇ ਪੁਲ ਦਾ ਸਰਵੇ ਸੀ। ਉਨ੍ਹਾਂ ਦੱਸਿਆ ਪੁਲ ਸਬੰਧੀ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਮੀਟਿੰਗ ਦੁਬਾਰਾ ਹੋਣ ਦੀ ਵੀ ਉਮੀਦ ਹੈ ਅਤੇ ਅੱਜ ਦੀ ਮੀਟਿੰਗ ਹਾਂ ਪੱਖੀ ਮਾਹੌਲ ਵਿੱਚ ਹੋਈ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …