
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਅਜੇ ਤੱਕ ਬਰਕਰਾਰ ਹੀ ਹਨ। ਸਾਬਕਾ ਆਈਏਐਸ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਅਤੇ ਲਾਪਤਾ ਕਰਨ ਦੇ ਦੋਸ਼ਾਂ ਵਿਚ ਘਿਰੇ ਸੁਮੇਧ ਸੈਣੀ ਦੇ ਸਿਰ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਸੈਣੀ ਵਿਰੁੱਧ ਦਰਜ ਕਤਲ ਦੀ ਧਾਰਾ 302 ਤੋਂ ਬਾਅਦ ਉਸਨੇ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਸੈਣੀ ਵਲੋਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੁਹਾਲੀ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਦਾਇਰ ਅਰਜ਼ੀ ‘ਤੇ ਰਜਨੀਸ਼ ਗਰਗ ਦੀ ਅਦਾਲਤ ਵਲੋਂ ਕਈ ਘੰਟਿਆਂ ਦੀ ਬਹਿਸ ਹੋਈ। ਇਸ ਤੋਂ ਬਾਅਦ 29 ਅਗਸਤ ਤੱਕ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ।