
ਪੰਜਾਬ ਦੇ 30 ਵਿਧਾਇਕ ਕਰੋਨਾ ਤੋਂ ਪੀੜਤ
ਸੂਬੇ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 47 ਹਜ਼ਾਰ ਤੋਂ ਟੱਪਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਮਾਨਸੂਨ ਇਜਲਾਸ ਭਲਕੇ 28 ਅਗਸਤ ਨੂੰ ਬੁਲਾਇਆ ਗਿਆ ਹੈ। ਇਜਲਾਸ ਵਿਚ ਸ਼ਾਮਲ ਹੋਣ ਲਈ ਸਾਰੇ ਵਿਧਾਇਕਾਂ ਨੂੰ ਪਹਿਲਾਂ ਆਪਣਾ ਕਰੋਨਾ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ। ਇਸਦੇ ਚੱਲਦਿਆਂ 30 ਵਿਧਾਇਕਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ ਅਤੇ ਕਰੋਨਾ ਤੋਂ ਪੀੜਤ ਜ਼ਿਆਦਾਤਰ ਵਿਧਾਇਕ ਕਾਂਗਰਸ ਪਾਰਟੀ ਦੇ ਹਨ। ਇਸਦੇ ਚੱਲਦਿਆਂ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 47 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ ਅਤੇ 31 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 14 ਹਜ਼ਾਰ ਤੋਂ ਜ਼ਿਆਦਾ ਹੈ ਅਤੇ 1260 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ।